Friday, April 04, 2025

Punjab

ਮੁੱਖ ਮੰਤਰੀ ਮਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਥਿਆਰ ਰੱਖਣ ਵਾਲੇ ਬਿਆਨ 'ਤੇ ਦਿੱਤਾ ਮੋੜਵਾਂ ਜਵਾਬ, ਪੜ੍ਹੋ ਪੂਰੀ ਡਿਟੇਲ

CM Bhagwant mann

May 23, 2022 08:41 PM

ਚੰਡੀਗੜ੍ਹ: ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

 

 

ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..

Have something to say? Post your comment