Saturday, April 05, 2025

Punjab

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਕੋਈ ਰਾਹਤ, 30 ਮਈ ਤਕ ਸੁਣਵਾਈ ਮੁਲਤਵੀ

Bikram Majithia

May 24, 2022 11:52 AM

ਚੰਡੀਗੜ੍ਹ: ਨਸ਼ਾ ਤਸ਼ਕਰੀ ਕੇਸ ’ਚ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ 'ਮਾਝੇ ਦਾ ਜਰਨੈਲ' ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਤੋਂ ਝਟਕਾ ਲੱਗਣ ਮਗਰੋਂ ਮਜੀਠੀਆ ਨੂੰ ਸੋਮਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਸੁਣਵਾਈ 30 ਮਈ ਲਈ ਮੁਲਤਵੀ ਕਰ ਦਿੱਤੀ ਹੈ।

ਮਜੀਠੀਆ ਵੱਲੋਂ ਦਾਇਰ ਪਟੀਸ਼ਨ ਉੱਪਰ ਸੋਮਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਨੂੰ ਦੱਸਿਆ ਕਿ ਉਹ ਕੇਸ ਨਾਲ ਸਬੰਧਤ ਸਥਿਤੀ ਰਿਪੋਰਟ ਪੇਸ਼ ਕਰਨਾ ਚਾਹੁੰਦੇ ਹਨ ਤੇ ਸੁਣਵਾਈ ਮੁਲਤਵੀ ਕੀਤੀ ਜਾਵੇ।

ਮਜੀਠੀਆ ਤਰਫ਼ੋਂ ਸੀਨੀਅਰ ਵਕੀਲ ਆਰ ਐਸ ਚੀਮਾ ਤੇ ਅਰਸ਼ਦੀਪ ਸਿੰਘ ਚੀਮਾ ਜਦਕਿ ਸਿੱਧੂ ਦੇ ਨਾਲ ਵਧੀਕ ਐਡਵੋਕੇਟ ਜਨਰਲ ਐਸਪੀਐਸ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ। ਮਜੀਠੀਆ ਨੇ 20 ਦਸਬੰਰ ਨੂੰ ਪੱਕੀ ਜ਼ਮਾਨਤ ਲਈ ਹਾਈ ਕੋਰਟ ’ਚ ਅਰਜ਼ੀ ਦਾਖ਼ਲ ਕੀਤੀ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

 

Have something to say? Post your comment