ਮੋਹਾਲੀ : ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੂੰ ਹਾਈ ਫੈਟੀ ਲੀਵਰ ਦੀ ਸਮੱਸਿਆ ਹੈ। ਇਸ ਲਈ ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋਅ ਫੈਟ-ਹਾਈ ਫਾਈਬਰ ਵਾਲੀ ਖੁਰਾਕ ਦੀ ਸਿਫਾਰਸ਼ ਕੀਤੀ ਹੈ।
ਸੂਤਰਾਂ ਮੁਤਾਬਕ ਡਾਕਟਰਾਂ ਨੇ ਸਿੱਧੂ ਲਈ ਸਬਜ਼ੀਆਂ ਦਾ ਸੂਪ, ਖੀਰਾ, ਚੁਕੰਦਰ ਤੇ ਜੂਸ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ। ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਨੂੰ ਜੇਲ੍ਹ ’ਚ ਪੰਜ ਦਿਨ ਹੋ ਗਏ ਹਨ। ਇਸ ਦੌਰਾਨ ਉਹ ਸਲਾਦ, ਫਲ਼ ਤੇ ਉਬਲ਼ੀਆਂ ਸਬਜ਼ੀਆਂ ਹੀ ਖਾ ਰਹੇ ਹਨ