ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ 'ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।
ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ।