ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਫਿਰ ਤੋਂ ਵਧ ਗਏ ਹਨ। ਇਕ ਦਿਨ ਬਾਅਦ ਫਿਰ ਤੋਂ ਕੋਰੋਨਾ ਦੇ ਮਾਮਲੇ ਦੋ ਹਜ਼ਾਰ ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,124 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 17 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੱਸ ਦੇਈਏ ਕਿ ਕੱਲ੍ਹ ਮੰਗਲਵਾਰ ਨੂੰ ਕੋਰੋਨਾ ਦੇ 1,675 ਮਾਮਲੇ ਸਾਹਮਣੇ ਆਏ ਸਨ।