Wednesday, April 02, 2025

Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਮੰਗਿਆ ਸਮਾਂ

SGPC President Dhami

May 25, 2022 12:07 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫ਼ੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀਂ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾਂ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

 
 

Have something to say? Post your comment