Wednesday, April 02, 2025

Punjab

ਹੁਣ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਨਹੀਂ ਹੋਵੇਗਾ ਹਾਰਮੋਨੀਅਮ ਨਾਲ ਕੀਰਤਨ

Sri Harmandir Sahib

May 25, 2022 08:39 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੀ 3 ਮਈ ਨੂੰ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਿਆਂ 'ਚ ਹਾਰਮੋਨੀਅਮ ਦੀ ਬਜਾਏ ਪੁਰਾਣੇ ਤੇ ਰਵਾਇਤੀ ਤੰਤੀ ਸਾਜ਼ਾਂ ਨਾਲ ਸ਼ਬਦ ਕੀਰਤਨ ਕਰਨ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਤਿੰਨ ਸਾਲ ਦੇ ਸਮੇਂ 'ਚ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਪੁਰਾਣੀ ਰਵਾਇਤ ਨੂੰ ਮੁੜ ਸੁਰਜੀਤ ਕਰਕੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਇਹ ਚਰਚਾ ਸੀ ਕਿ ਸ਼੍ਰੋਮਣੀ ਕਮੇਟੀ ਕੋਲ ਤੰਤੀ ਸਾਜਾਂ ਨਾਲ ਕੀਰਤਨ ਕਰਨ ਵਾਲੇ ਜੱਥਿਆਂ ਦੀ ਘਾਟ ਹੈ।

ਅੱਜ ਐਸਜੀਪੀਸੀ ਨੇ ਇਸ 'ਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਐਸਜੀਪੀਸੀ ਕੋਲ ਅਜਿਹੇ ਕੁਝ ਜਥੇ ਮੌਜੂਦ ਹਨ, ਜੋ ਤੰਤੀ ਸਾਜ਼ਾਂ ਨਾਲ ਕੀਰਤਨ ਕਰਦੇ ਹਨ ਤੇ ਐਸਜੀਪੀਸੀ ਅਧੀਨ ਚੱਲਦੇ ਵਿਦਿਆਲੇ ਤੇ ਮਿਸ਼ਨਰੀ ਕਾਲਜਾਂ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ/ਸਿਖਾਉਣ ਦੀ ਪ੍ਰਕਿਰਿਆਂ ਸ਼ੁਰੂ ਹੈ।

Have something to say? Post your comment