Thursday, April 03, 2025

Punjab

ਪੰਜਾਬ ਨੇ ਰਜਿਸਟ੍ਰੇਸ਼ਨ ਤੇ ਸਟੈਂਪਾਂ ਤੋਂ ਇਕ ਮਹੀਨੇ ‘ਚ 352.62 ਕਰੋੜ ਰੁਪਏ ਜੁਟਾਏ...

Braham Kumar Zimpa

May 25, 2022 09:06 PM

ਚੰਡੀਗੜ੍ਹ  : ਪੰਜਾਬ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ ਪਿਛਲੇ ਸਾਲ ਦੇ ਮੁਕਾਬਲੇ ਅਪ੍ਰੈਲ 2022 ਵਿੱਚ ਮਾਲੀਏ ਵਿੱਚ 30.45 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵੇਰਵਿਆਂ ਸਹਿਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਭਾਗ ਨੇ 1 ਤੋਂ 30 ਅਪ੍ਰੈਲ, 2022 ਤੱਕ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ ਜਦੋਂਕਿ ਪਿਛਲੇ ਸਾਲ ਇਸ ਮਹੀਨੇ ਦੌਰਾਨ 270.31 ਕਰੋੜ ਰੁਪਏ ਇਕੱਤਰ ਹੋਏ ਸੀ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ-ਪੱਖੀ ਨੀਤੀਆਂ ਸਦਕਾ ਇਹ ਵਾਧਾ ਦਰਜ ਕੀਤਾ ਗਿਆ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਦੀ ਵਾਗਡੋਰ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਪੱਸ਼ਟ ਸੰਦੇਸ਼ ਇਸ ਸਰਕਾਰ ਦੇ ਮਾਲੀਏ ਵਿੱਚ ਵਾਧੇ ਦਾ ਆਧਾਰ ਬਣਿਆ ਹੈ।

Have something to say? Post your comment