ਸਿਰਸਾ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਲਾਤਕਾਰ ਦੇ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਿੰਸਾ ਭੜਕ ਗਈ ਸੀ। ਇਸ ਦੌਰਾਨ ਕਾਫੀ ਨੁਕਸਾਨ ਹੋਇਆ ਸੀ। ਹੁਣ ਇਸ ਹਿੰਸਾ ਦੇ ਕਰੀਬ ਪੰਜ ਸਾਲ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਰਾਜਾਂ ਨੂੰ ਉਨ੍ਹਾਂ ਜ਼ਿਲ੍ਹਿਆਂ ਦੀ ਸੂਚੀ ਸੌਂਪਣ ਲਈ ਕਿਹਾ ਹੈ ਜਿੱਥੇ ਹਿੰਸਾ ਕਾਰਨ ਹੋਏ ਨੁਕਸਾਨ ਦਾ ਦਾਅਵਾ ਕੀਤਾ ਗਿਆ ਹੈ। ਅਦਾਲਤ ਨੇ ਦੋਵਾਂ ਸੂਬਿਆਂ ਨੂੰ ਸੰਭਾਵੀ ਮੈਂਬਰਾਂ ਦੇ ਨਾਵਾਂ ਦੇ ਨਾਲ ਦਾਅਵਿਆਂ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।