Friday, April 04, 2025

Punjab

ਮਾਨ ਸਰਕਾਰ ਦਾ ‘ਅਪ੍ਰੇਸ਼ਨ ਕਰੱਪਸ਼ਨ ਫ਼ਰੀ ਪੰਜਾਬ’ ਜਾਰੀ ਰਹੇਗਾ : ਮਲਵਿੰਦਰ ਕੰਗ

Malvinder Kang

May 27, 2022 12:58 PM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਆਪ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕਈ ਦਿਨਾਂ ਤੋਂ ਇੱਕ ਦੂਜੇ ’ਤੇ ਦੋਸ਼ ਲਾਉਂਦੇ ਰਹੇ ਹਨ, ਪਰ ਕਿਸੇ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੋਈ ਸਬੂਤ ਪੇਸ਼ ਨਹੀਂ ਕਰ ਰਹੇ ਹਨ। ਜੇ ਉਨ੍ਹਾਂ ਕੋਲ ਸੱਚਮੁੱਚ ਹੀ ਪਿਛਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਸਬੂਤ ਹਨ, ਤਾਂ ਇਨਾਂ ਨੂੰ ਜਨਤਕ ਕਰਨ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ’ਤੇ ਸਵਾਲ ਚੁਕਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਮੰਤਰੀ ਦਾ ਭ੍ਰਿਸ਼ਟਾਚਾਰ ਬਾਰੇ ਮਾਮਲਾ ਪਹੁੰਚਿਆ ਸੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਜੇ ਕੈਪਟਨ ਅਤੇ ਰੰਧਾਵਾ ਕੋਲ ਆਪਣੇ ਮੰਤਰੀਆਂ ਖ਼ਿਲਾਫ਼ ਸਬੂਤ ਸਨ ਤਾਂ ਉਨ੍ਹਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ?

 

ਕੰਗ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਏ ਹਨ, ਪਰ ਪਿਛਲੀਆਂ ਸਰਕਾਰਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਬੇਹੱਦ ਗੰਭੀਰ ਅਤੇ ਪੰਜਾਬ ਦੇ ਹਿੱਤ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਕੈਪਟਨ ਅਤੇ ਰੰਧਾਵਾ ਪੰਜਾਬ ਪੁਲਿਸ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ। ਮਾਨ ਸਰਕਾਰ ਇਸ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕਰੇਗੀ।

Have something to say? Post your comment