Thursday, April 03, 2025

Punjab

ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਰਿਮਾਂਡ ਖਤਮ, ਅੱਜ ਮੁੜ ਹੋਵੇਗਾ ਅਦਾਲਤ 'ਚ ਪੇਸ਼ੀ

Health Minister Vijay Singla

May 27, 2022 01:25 PM

ਮੋਹਾਲੀ: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ 'ਆਪ' ਦੇ ਬਰਖਾਸਤ ਮੰਤਰੀ ਡਾ. ਵਿਜੇ ਸਿੰਗਲਾ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ ਜਿਸ ਤੋਂ ਬਾਅਦ ਅੱਜ ਉਹਨਾਂ ਨੂੰ ਮੁੜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਹੋਰ ਪੁੱਛਗਿੱਛ ਲਈ ਪੁਲਿਸ ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ।  ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਵਿਜੇ ਸਿੰਗਲਾ ਤੇ ਉਨ੍ਹਾਂ os OSD ਪ੍ਰਦੀਪ ਨੂੰ 27 ਮਈ ਤਕ ਰਿਮਾਂਡ 'ਤੇ ਭੇਜਿਆ ਗਿਆ ਹੈ। ਵਿਜੇ ਸਿੰਗਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਕਿਹਾ ਸੀ ਕਿ ਇਹ ਸਾਜ਼ਿਸ਼ ਹੈ ਪਾਰਟੀ ਨੂੰ ਬਦਨਾਮ ਕਰਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਜਿੱਤਣ ਮਗਰੋਂ ਮਾਨ ਸਰਕਾਰ ਲਗਾਤਾਰ ਵੱਡੇ ਐਕਸ਼ਨ ਕਰ ਰਹੀ ਹੈ। ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਹੀ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ 'ਚ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਹਰ ਪਾਸੇ ਤਾਰੀਫ ਕੀਤੀ ਜਾ ਰਹੀ ਹੈ।

 

Have something to say? Post your comment