ਮੋਹਾਲੀ : ਸੂਬਾ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਦੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸਰੁੱਖਿਆ ਵੀ ਵਾਪਸ ਲੈ ਲਈ ਗਈ ਹੈ। ਸਰਕਾਰ ਦੇ ਇਸ ਫੈਸਲੇ 'ਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ। ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ। ਉਹਨਾਂ ਕਿਹਾ ਸਰਕਾਰ ਨੇ ਅੱਧੀ ਸੁਰੱਖਿਆ ਵਾਪਸ ਮੰਗਵਾਈ ਹੈ ਅਤੇ ਬਾਕੀ ਰਹਿੰਦੀ ਸੁਰੱਖਿਆ ਉਹ ਆਪ ਵਾਪਸ ਭੇਜ ਰਹੇ ਹਨ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਕਾਰਨ ਸਰਕਾਰ ਵੱਲੋਂ 6 ਗੰਨਮੈਨ ਦਿੱਤੇ ਗਏ ਸਨ ਜਿੰਨਾ ਚੋ ਅੱਜ ਤਿੰਨ ਵਾਪਿਸ ਲੈ ਲੈਣ ਦਾ ਆਦੇਸ਼ ਹੋਇਆ ਹੈ।
ਸਰਕਾਰ ਦੇ ਇਸ ਫੈਸਲੇ 'ਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ। ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ। ਉਹਨਾਂ ਕਿਹਾ ਸਰਕਾਰ ਨੇ ਅੱਧੀ ਸੁਰੱਖਿਆ ਵਾਪਸ ਮੰਗਵਾਈ ਹੈ ਅਤੇ ਬਾਕੀ ਰਹਿੰਦੀ ਸੁਰੱਖਿਆ ਉਹ ਆਪ ਵਾਪਸ ਭੇਜ ਰਹੇ ਹਨ।