Friday, April 04, 2025

National

ਅਨੰਤਨਾਗ 'ਚ ਸੁਰੱਖਿਆ ਬਲਾਂ ਵੱਲੋੋਂ 2 ਅੱਤਵਾਦੀ ਢੇਰ, ਸਰਚ ਆਪਰੇਸ਼ਨ ਜਾਰੀ

Anantnag Encounter

May 28, 2022 08:59 PM
 ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਬਿਜਬੇਹਰਾ ਦੇ ਸ਼ਿਤੀਪੋਰਾ ਇਲਾਕੇ 'ਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਮੁਕਾਬਲੇ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਹਥਿਆਰਾਂ ਸਮੇਤ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਅੱਤਵਾਦੀਆਂ ਦੀ ਮੌਜੂਦਗੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। 
 
ਆਈਜੀਪੀ ਕਸ਼ਮੀਰ ਮੁਤਾਬਕ ਦੋਵੇਂ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਚਕਵਾਨਗੁੰਡ ਦਾ ਰਹਿਣ ਵਾਲਾ ਇਸ਼ਫਾਕ ਸੀ। ਦੂਜੇ ਪਾਸੇ ਯਾਵਰ ਅਯੂਬ ਡਾਰ ਡੋਗਰੀਪੋਰਾ ਦਾ ਰਹਿਣ ਵਾਲਾ ਸੀ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਜੁੜਿਆ ਹੋਇਆ ਸੀ ਅਤੇ ਕਈ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸੀ। ਹਾਲ ਹੀ 'ਚ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰੇ ਗਏ ਤਿੰਨੋਂ ਅੱਤਵਾਦੀ ਲਸ਼ਕਰ-ਏ-ਤੋਇਬਾ (ਐਲਈਟੀ ਅੱਤਵਾਦੀ) ਨਾਲ ਸਬੰਧਤ ਸਨ।

Have something to say? Post your comment