ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦਾ ਗ੍ਰਾਫ ਲਗਾਤਾਰ ਸਥਿਰ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ 2 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੁੱਲ 2828 ਨਵੇਂ ਮਾਮਲੇ ਸਾਹਮਣੇ ਆਏ ਹਨ। ਜੋ ਕਿ ਪਿਛਲੇ ਕੁਝ ਦਿਨਾਂ ਦੇ ਕੇਸਾਂ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਐਕਟਿਵ ਕੇਸਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸ 17,087 ਤੱਕ ਪਹੁੰਚ ਗਏ ਹਨ।