ਨਵੀਂ ਦਿੱਲੀ : ਨੇਪਾਲ ਦੀ ਤਾਰਾ ਏਅਰ ਦਾ ਲਾਪਤਾ ਹੋਇਆ ਜਹਾਜ਼ ਕਰੈਸ਼ ਹੋ ਗਿਆ ਸੀ । ਜ਼ਿਕਰਯੋਗ ਹੈ ਕਿ ਮਸਤਾਂਗ ਦੇ ਲਾਰਜੰਗ ਵਿੱਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੁੰਦੇ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰਕੇ ਇੱਕ ਹੈਲੀਕਾਪਟਰ ਨੂੰ ਮੌਕੇ 'ਤੇ ਭੇਜਿਆ ਗਿਆ ਪਰ ਖਰਾਬ ਮੌਸਮ ਕਾਰਨ ਹੈਲੀਕਾਪਟਰ ਨੂੰ ਰੋਕ ਦਿੱਤਾ ਗਿਆ ਅਤੇ ਫੌਜ ਅਤੇ ਪੁਲਿਸ ਦੀਆਂ ਟੀਮਾਂ ਨੂੰ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ।
ਯਾਤਰੀ ਜਹਾਜ਼ 20 ਮਿੰਟ ਦੀ ਉਡਾਣ 'ਤੇ ਸੀ ਜਦੋਂ ਇਸ ਦਾ ਲੈਂਡ ਹੋਣ ਤੋਂ ਪੰਜ ਮਿੰਟ ਪਹਿਲਾਂ ਏਅਰ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਟੁੱਟ ਗਿਆ ਸੀ। ਹੁਣ ਜਾਣਕਾਰੀ ਮਿਲ ਰਹੀ ਹੈ ਦੇਸ਼ ਦੀ ਸਿਵਲ ਐਵੀਏਸ਼ਨ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਸਾਨੂੰ 20 ਲਾਸ਼ਾਂ ਮਿਲੀਆਂ ਹਨ ਤੇ ਬਾਕੀਆਂ ਦੀ ਭਾਲ ਜਾਰੀ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ ਪਹਾੜੀ ਖੇਤਰ 'ਚ ਬਾਕੀਆਂ ਲੋਕਾਂ ਦੀ ਭਾਲ ਕਰ ਰਹੇ ਹਨ।