ਨਵੀਂ ਦਿੱਲੀ : ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਐਨਆਈਏ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਵਿਰੋਧੀ ਗਿਰੋਹ ਲਾਰੇਂਸ ਬਿਸ਼ਨੋਈ ਨੂੰ ਮਾਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦਾ ਫਰਜ਼ੀ ਮੁਕਾਬਲਾ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਪਟੀਸ਼ਨ 'ਚ ਬਿਸ਼ਨੋਈ ਵਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਉਸ ਦੀ ਸਰੀਰਕ ਕਸਟਡੀ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਦੇਣ ਦੀ ਲੋੜ ਨਹੀਂ ਹੈ। ਪੁਲਿਸ ਉਸ ਤੋਂ ਜੇਲ੍ਹ ਵਿੱਚ ਵੀ ਪੁੱਛਗਿੱਛ ਕਰ ਸਕਦੀ ਹੈ। ਜੇਕਰ ਉਸ ਨੂੰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਤਾਂ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ।