Wednesday, April 02, 2025

Punjab

ਸਿੱਧੂ ਮੂਸੇਵਾਲਾ ਕਤਲਕਾਂਡ; ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਜਲਦ ਲਿਆਵੇਗੀ ਪੰਜਾਬ : SSP ਮਾਨਸਾ

Sidhu Moosewala massacre

June 01, 2022 05:24 PM

ਮੋਹਾਲੀ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਹੋ ਰਹੀ ਹੈ। ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾਵੇਗਾ। ਬਹੁਤ ਜਲਦ ਲਾਰੈਂਸ ਬਿਸ਼ਨੋਈ ਦਾ ਪੰਜਾਬ ਪੁਲਿਸ ਰਿਮਾਂਡ ਲਵੇਗੀ। ਫਿਲਹਾਲ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਲਿਆ ਹੋਇਆ। ਹਾਲਾਂਕਿ ਬਿਸ਼ਨੋਈ ਨੂੰ ਪੰਜਾਬ ਪੁੁਲਿਸ ਤੋਂ ਐਨਕਾਊਂਟਰ ਦਾ ਡਰ ਸਤਾ ਰਿਹਾ। ਇਸੇ ਲਈ ਬਿਸ਼ਨੋਈ ਨੇ ਪਹਿਲਾਂ ਦਿੱਲੀ ਹਾਈਕੋਰਟ ‘ਚ ਪਟੀਸ਼ਨ ਪਾਈ ਹੈ ਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਉਣ ਦੀ ਤਿਆਰੀ ਕਰ ਰਿਹਾ ਹੈ ਵਕੀਲ ਤਾਂ ਕਿ ਬਿਸ਼ਨੋਈ ਦਾ ਪੰਜਾਬ ਪੁਲਿਸ ਨੂੰ ਰਿਮਾਂਡ ਨਾ ਮਿਲੇ।

 

Have something to say? Post your comment