Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ 'ਚ ਵਾਧਾ, ਲਾਰੈਂਸ ਬਿਸ਼ਨੋਈ ਨੇ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ!

Salman Khan Lawrence Bishnoi

June 01, 2022 06:06 PM

ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਦੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਿਸ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਅਦਾਕਾਰ ਦੀ ਸੁਰੱਖਿਆ ਵਧਾਉਣ ਦੀ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਮੁੰਬਈ ਪੁਲਿਸ ਨੇ ਸਟਾਰ ਦੀ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਰਾਜਸਥਾਨ ਤੋਂ ਚੱਲ ਰਹੇ ਬਿਸ਼ਨੋਈ ਗੈਂਗ ਦੀਆਂ ਗਤੀਵਿਧੀਆਂ ਤੋਂ ਉਸ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਈ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਲਾਰੇਂਸ ਬਿਸ਼ਨੋਈ ਨੇ ਸਾਲ 2018 ਵਿੱਚ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਕਿਉਂਕਿ ਸਲਮਾਨ ਖਾਨ 'ਹਮ ਸਾਥ ਸਾਥ ਹੈਂ' ਦੀ ਸ਼ੂਟਿੰਗ ਦੌਰਾਨ ਕਾਲਾ ਹਿਰਨ ਸ਼ਿਕਾਰ ਮਾਮਲੇ ਨੂੰ ਲੈ ਕੇ ਬਿਸ਼ਨੋਈ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਤੁਹਾਨੂੰ ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਭਾਈਚਾਰੇ ਤੋਂ ਹਨ, ਜੋ ਕਾਲੇ ਹਿਰਨ ਨੂੰ ਪਵਿੱਤਰ ਮੰਨਦੇ ਹਨ। ਇਸ ਨਾਲ ਹੀ ਰਿਪੋਰਟ ਅਨੁਸਾਰ, ਸਾਲ 2020 ਵਿੱਚ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਬਿਸ਼ਨੋਈ ਦੇ ਨਜ਼ਦੀਕੀ ਅਤੇ ਸਹਿਯੋਗੀਆਂ ਵਿੱਚੋਂ ਇੱਕ ਰਾਹੁਲ ਉਰਫ਼ ਸੰਨੀ ਨੇ ਕਬੂਲ ਕੀਤਾ ਸੀ ਕਿ ਉਸਨੇ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਬਣਾਈ ਸੀ ਅਤੇ ਉਸਦੇ ਕਤਲ ਦਾ ਹਿਸਾਬ ਲਗਾਉਣ ਦੀ ਕੋਸ਼ਿਸ਼ ਕੀਤੀ ਸੀ।

Have something to say? Post your comment