Wednesday, April 02, 2025

Punjab

ਖ਼ਤਰਨਾਕ ਗੈਂਗਸਟਰ ਸਾਰਜ ਮਿੰਟੂ ਨੂੰ ਪੰਜਾਬ ਪੁਲਿਸ ਨੇ ਲਿਆ ਪ੍ਰੋਡਕਸ਼ਨ ਵਾਰੰਟ 'ਤੇ

Sidhu moosewala death

June 01, 2022 06:36 PM

Sidhu MooseWala Death : ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਮਾਮਲੇ 'ਚ ਮਾਨਸਾ ਦੀ ਪੁਲਿਸ ਨੇ ਬਠਿੰਡਾ ਜੇਲ੍ਹ 'ਚ ਬੰਦ ਖ਼ਤਰਨਾਕ ਗੈਂਗਸਟਰ ਸਾਰਜ ਸਿੰਘ ਉਰਫ ਮਿੰਟੂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਸਾਰਜ ਮਿੰਟੂ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਹੋ ਸਕਦਾ ਹੈ। ਪੁਲਿਸ ਮੁਤਾਬਕ ਉਕਤ ਗੈਂਗਸਟਰ ਤੋਂ ਉਨ੍ਹਾਂ ਨੂੰ ਮੂਸੇਵਾਲਾ ਕਤਲ ਕਾਂਡ ਸਬੰਧੀ ਕਾਫ਼ੀ ਜਾਣਕਾਰੀ ਮਿਲ ਸਕਦੀ ਹੈ। ਉਕਤ ਗੈਂਗਸਟਰ ਦਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਦੱਸਿਆ ਜਾਂਦਾ ਹੈ। ਗੈਂਗਸਟਰ ਸਾਰਜ ਮਿੰਟੂ ਉੱਪਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਕਤਲ ਡਕੈਤੀ ਮਾਰਕੁੱਟ ਅਤੇ ਅਸਲਾ ਐਕਟ ਅਧੀਨ ਕਈ ਮਾਮਲੇ ਦਰਜ ਹਨ।

Have something to say? Post your comment