WhatsApp Accounts Ban: ਜੇਕਰ ਤੁਸੀਂ ਵੀ ਵ੍ਹੱਟਸਐਪ ਦੀ ਵਰਤੋਂ ਕਰਦੇ ਹੋ ਤਾਂ WhatsApp ਯੂਜ਼ਰਜ਼ ਲਈ ਅਹਿਮ ਖ਼ਬਰ ਹੈ। ਜ਼ਿਕਰਯੋਗ ਹੈ ਕਿ ਕੰਪਨੀ ਨੇ ਅਪ੍ਰੈਲ ਮਹੀਨੇ 'ਚ ਲੱਖਾਂ ਯੂਜ਼ਰਜ਼ ਦੇ ਅਕਾਊਂਟਸ 'ਤੇ ਪਾਬੰਦੀ ਲਗਾ ਦਿੱਤੀ ਹੈ। ਤੁਹਾਨੂੰ ਤੁਰੰਤ ਜਾਂਚ ਕਰਨੀ ਚਾਹੀਦੀ ਹੈ ਕਿ ਤੁਹਾਡਾ ਖਾਤਾ ਸਹੀ ਢੰਗ ਨਾਲ ਕੰਮ ਕਰ ਰਿਹਾ ਹੈ ਜਾਂ ਨਹੀਂ...ਵ੍ਹਟਸਐਪ ਨੇ ਅਪ੍ਰੈਲ 'ਚ 16 ਲੱਖ ਭਾਰਤੀ ਯੂਜ਼ਰਜ਼ ਦੇ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਕਦਮ ਦਾ ਮਕਸਦ ਐਪ 'ਤੇ ਹਾਨੀਕਾਰਕ ਗਤੀਵਿਧੀਆਂ ਨੂੰ ਰੋਕਣਾ ਸੀ। ਵ੍ਹਟਸਐਪ ਨੇ ਮਹੀਨਾਵਾਰ ਰਿਪੋਰਟ ਜਾਰੀ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਕੰਪਨੀ ਨੇ ਐਪ 'ਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਯੂਜ਼ਰਜ਼ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ 16.66 ਲੱਖ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ।