ਮਾਨਸਾ : ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਸਵੇਰੇ ਪਿੰਡ ਦੇ ਲੋਕਾਂ ਨੇ ਸੀਐਮ ਮਾਨ ਦਾ ਵਿਰੋਧ ਕੀਤਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਸੁਰੱਖਿਆ ਵਾਪਸ ਲੈਣ ਕਾਰਨ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਹੈ ਪਰ ਬਾਅਦ ਪਿੰਡ ਵਾਸੀਆਂ ਨੇ ਸੀਐਮ ਨੂੰ ਅੰਦਰ ਜਾਣ ਦਿੱਤਾ। ਇਸ ਦੌਰਾਨ ਸੀਐਮ ਨੇ ਕਿਹਾ ਕਿ ਸਿੱਧੂ ਦੇ ਨਾਂ 'ਤੇ ਕੈਂਸਰ ਹਸਪਤਾਲ ਬਣੇਗਾ। ਸਿੱਧੂ ਮੂਸੇਵਾਲਾ ਸਦਾ ਅਮਰ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਅਤੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਅੰਦਰ ਜ਼ਰੂਰ ਲਿਆਵਾਂਗੇ। ਸਰਕਾਰ ਹਰ ਦੋਸ਼ੀ ਨਾਲ ਸਖ਼ਤੀ ਨਾਲ ਨਜਿੱਠੇਗੀ। ਤੁਹਾਨੂੰ ਜਲਦੀ ਹੀ ਨਿਆਂ ਮਿਲੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇਵਾਲਾ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮਾਨ ਨੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।