Wednesday, April 02, 2025

National

ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ED ਦਾ ਇਕ ਹੋਰ ਸੰਮਨ, 13 ਜੂਨ ਨੂੰ ਪੇਸ਼ ਹੋਣ ਦੇ ਹੁਕਮ

ED summons Congress leader Rahul Gandhi

June 03, 2022 12:33 PM

ਨਵੀਂ ਦਿੱਲੀ : ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਈਡੀ ਦਾ ਨਵਾਂ ਨੋਟਿਸ ਆਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਹੁਲ ਨੂੰ 13 ਜੂਨ ਨੂੰ ਜਾਂਚਕਰਤਾਵਾਂ ਦੇ ਸਾਹਮਣੇ ਪੇਸ਼ ਹੋਣ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਨੇਤਾ ਰਾਹੁਲ ਗਾਂਧੀ ਨੂੰ 8 ਜੂਨ ਨੂੰ ਤਲਬ ਕੀਤਾ ਗਿਆ ਸੀ। ਇਸ ਕੇਸ ਨੂੰ ਜਾਂਚ ਏਜੰਸੀ ਨੇ 2015 ਵਿੱਚ ਬੰਦ ਕਰ ਦਿੱਤਾ ਸੀ।

 

 

 

Have something to say? Post your comment