Wednesday, April 02, 2025

National

ਏਅਰਪੋਰਟ-ਜਹਾਜ਼ਾਂ 'ਚ ਕੋਵਿਡ ਪ੍ਰੋਟੋਕੋਲ 'ਤੇ ਅਦਾਲਤ ਸਖ਼ਤ, ਮਾਸਕ ਨਾ ਪਾਉਣ ਵਾਲਿਆਂ ਨੂੰ ਨੋ-ਫਲਾਈ ਲਿਸਟ 'ਚ ਪਾਓ

Coronavirus Update

June 03, 2022 09:50 PM

ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹਵਾਈ ਅੱਡਿਆਂ ਅਤੇ ਜਹਾਜ਼ਾਂ ਵਿਚ ਮਾਸਕ ਪਹਿਨਣ ਅਤੇ ਹੱਥ ਧੋਣ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਨਾਲ ਹੀ ਅਦਾਲਤ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਲਗਾਤਾਰ ਆਪਣੇ ਪੈਰ ਪਸਾਰ ਰਹੀ ਹੈ। ਅਦਾਲਤ ਨੇ ਕਿਹਾ ਕਿ ਕੋਵਿਡ-19 ਦੀ ਰੋਕਥਾਮ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਾ ਸਿਰਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ, ਸਗੋਂ ਉਨ੍ਹਾਂ ਨੂੰ ਜੁਰਮਾਨਾ ਵੀ ਲਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ 'ਨੋ-ਫਲਾਈ' ਸੂਚੀ 'ਚ ਰੱਖਿਆ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਸਖ਼ਤੀ ਜ਼ਰੂਰੀ ਹੈ। ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਸਚਿਨ ਦੱਤਾ ਦੇ ਬੈਂਚ ਨੇ ਕਿਹਾ ਕਿ ਕਈ ਵਾਰ ਇਹ ਦੇਖਿਆ ਗਿਆ ਹੈ ਕਿ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਨਹੀਂ ਕੀਤੀ ਜਾਂਦੀ, ਇਸ ਲਈ ਜ਼ਰੂਰੀ ਹੈ ਕਿ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀਜੀਸੀਏ) ਸਮੇਤ ਹੋਰ ਏਜੰਸੀਆਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।

Have something to say? Post your comment