Friday, April 04, 2025

Religion

1984 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੋਲੀ ਲੱਗੇ ਸਰੂਪ 2 ਤੋਂ 5 ਜੂਨ ਤੱਕ ਕੀਤੇ ਜਾਣਗੇ ਪ੍ਰਦਰਸ਼ਤ

Bullet hit Sri Guru Granth Sahib

June 04, 2022 10:21 AM

Sri Harmandir Sahib Amritsar-1984 ਸਾਕਾ ਨੀਲਾ ਤਾਰਾ ਦੌਰਾਨ ਗੋਲੀ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਦੋ ਜੂਨ ਤੋਂ ਪੰਜ ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪ੍ਰਦਰਸ਼ਿਤ ਕੀਤਾ ਜਾਏਗਾ।
ਇਹ ਸਰੂਪ ਸਵੇਰ 9 ਵਜੇ ਤੋਂ ਸ਼ਾਮ 7 ਵਜੇ ਤਕ ਪ੍ਰਦਰਸ਼ਿਤ ਕੀਤੇ ਜਾਣਗੇ ।
ਸ੍ਰੀ ਧਾਮੀ ਨੇ ਕਿਹਾ ਕਿ ਇਸ ਪਵਿੱਤਰ ਸਰੂਪ ਜਿਸ ਨੂੰ ਗੋਲੀ ਮਾਰੀ ਗਈ ਸੀ ਸਿੱਖ ਕੌਮ ਤੇ ਹੋਏ ਅੱਤਿਆਚਾਰ ਦੀ ਸੱਚਾਈ ਬਿਆਨ ਕਰਦੀ ਹੈ ਇਸ ਨੂੰ ਦੇਖ ਕੇ ਹਰ ਇਨਸਾਨ ਦਾ ਦਿਲ ਦੁੱਖ ਨਾਲ ਭਰ ਜਾਂਦਾ ਹੈ। ਹੈੱਡ ਗ੍ਰੰਥੀ ਨੇ ਕਿਹਾ ਕਿ ਸਿੱਖ ਕੌਮ ਇਸ ਜ਼ੁਲਮ ਨੂੰ ਕਦੇ ਨਹੀਂ ਭੁੱਲ ਸਕੇਗਾ।

Have something to say? Post your comment