Wednesday, April 02, 2025

Punjab

ਕਾਂਗਰਸ ਨੂੰ ਵੱਡਾ ਝਟਕਾ! ਵੇਰਕਾ ਸਣੇ ਕਈ ਵੱਡੇ ਆਗੂਆਂ ਨੇ ਫੜਿਆ ਕਮਲ, ਅਮਿਤ ਸ਼ਾਹ ਨੇ ਬੀਜੇਪੀ 'ਚ ਕਰਵਾਇਆ ਸ਼ਾਮਲ

Raj kumar Verka and sunil jakhar

June 04, 2022 02:55 PM

ਮੋਹਾਲੀ : ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ ਦੇ ਕਈ ਸੀਨੀਅਰ ਆਗੂ ਭਾਜਪਾ ਬੀਜੇਪੀ 'ਚ ਸ਼ਾਮਲ ਹੋਣਗੇ। ਇਨ੍ਹਾਂ ਲੀਡਰਾਂ 'ਚ ਸਾਬਕਾ ਮੰਤਰੀ ਵੀ ਸ਼ਾਮਲ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇਨ੍ਹਾਂ ਆਗੂਆਂ ਨੂੰ ਅੱਜ ਚੰਡੀਗੜ੍ਹ 'ਚ ਭਾਜਪਾ 'ਚ ਸ਼ਾਮਲ ਕਰਵਾਉਣਗੇ। ਚੰਡੀਗੜ੍ਹ 'ਚ ਸੁਨੀਲ ਜਾਖੜ ਨਾਲ ਕਈ ਦਿੱਗਜ ਕਾਂਗਰਸੀ ਆਗੂਆਂ ਦੀ ਅਹਿਮ ਬੈਠਕ ਚੱਲ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਜਿਹੜੇ ਦਿੱਗਜ ਆਗੂ ਭਾਜਪਾ 'ਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿਚ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਆਦਿ ਸ਼ਾਮਲ ਹਨ। ਕੇਵਲ ਸਿੰਘ ਢਿੱਲੋਂ ਦਾ ਵੀ ਨਾਂ ਸਾਹਮਣੇ ਆ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਦਿੱਗਜ ਨੇਤਾ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਕਾਂਗਰਸ 'ਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਸਰੂਪ ਚੰਦ ਸਿੰਗਲਾ ਵੀ ਭਾਜਪਾ 'ਚ ਸ਼ਾਮਲ ਹੋਣਗੇ। ਓਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ ਆਇਆ ਹੈ ਕਿ ਕਿਸੇ ਵੀ ਆਗੂ ਦੇ ਜਾਣ ਵਾਲੇ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ। 

Have something to say? Post your comment