Saturday, April 05, 2025

Punjab

Big Breaking : ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, 4 ਸਾਬਕਾ ਮੰਤਰੀ ਨੇ ਫੜਿਆ ਕਮਲ ਦਾ ਫੁੱਲ

4 former ministers joins BJP

June 04, 2022 05:36 PM

ਮੋਹਾਲੀ : ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਕਾਂਗਰਸ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਦੇ ਮੇਅਰ ਵੀ ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦੇ ਦੌਰੇ 'ਤੇ ਹਨ। ਇਸ ਦੌਰਾਨ ਇਹ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ।

 

ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਿਆਂ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਹਨ। ਮੁਹਾਲੀ ਤੋਂ ਤਿੰਨ ਵਾਰ ਵਿਧਾਇਕ ਰਹੇ ਬਲਬੀਰ ਸਿੱਧੂ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਸਨ, ਜਦਕਿ ਰਾਮਪੁਰਾ ਫੂਲ ਤੋਂ ਤਿੰਨ ਵਾਰ ਵਿਧਾਇਕ ਰਹੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਸਨ।

Have something to say? Post your comment