ਨਵੀਂ ਦਿੱਲੀ : ਯਮੁਨਾ ਘਾਟੀ ਵਿੱਚ ਯਾਤਰੀਆਂ ਦੀ ਬੱਸ ਖੱਡ ਵਿੱਚ ਡਿੱਗਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਬੱਸ ਕਰੀਬ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ ਹੈ। ਸੂਚਨਾ ਮਿਲਣ 'ਤੇ ਰਾਹਤ ਕਾਰਜਾਂ ਲਈ ਐਸਡੀਆਰਐਫ ਦੇ ਜਵਾਨਾਂ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਬੱਸ 'ਚ 28 ਤੋਂ 29 ਲੋਕ ਸਵਾਰ ਸਨ। ਚਾਰ ਤੋਂ ਪੰਜ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਸਕੱਤਰ ਸੁਖਬੀਰ ਸਿੰਘ ਸੰਧੂ ਨੇ ਸਾਰੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਯਾਤਰੀ ਮੱਧ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ। ਸਾਰੇ ਯਾਤਰੀ ਯਮੁਨੋਤਰੀ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਿਮਾਚਲ-ਉਤਰਾਖੰਡ ਦੀ ਸਰਹੱਦ ਨਾਲ ਲੱਗਦੇ ਦਮਤਾ ਵਿਖੇ ਵਾਪਰਿਆ ਹੈ।