ਨਵੀਂ ਦਿੱਲੀ : ਕਾਂਗਰਸ ਨੇ ਰਾਜ ਸਭਾ ਚੋਣਾਂ ਨੂੰ ਲੈ ਕੇ ਆਪਣੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਆਗੂਆਂ 'ਤੇ ਭਰੋਸਾ ਜਤਾਇਆ ਹੈ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਉਨ੍ਹਾਂ ਨੂੰ ਮਹਾਰਾਸ਼ਟਰ ਦਾ ਆਬਜ਼ਰਵਰ ਬਣਾਇਆ ਹੈ। ਖੜਗੇ ਤੋਂ ਇਲਾਵਾ ਕਾਂਗਰਸ ਨੇ ਦੇਸ਼ ਦੇ ਹੋਰ ਸੂਬਿਆਂ 'ਚ ਵੀ ਆਪਣੇ ਆਬਜ਼ਰਵਰ ਤਾਇਨਾਤ ਕੀਤੇ ਹਨ। ਇਸ ਲੜੀ ਤਹਿਤ ਪਵਨ ਕੁਮਾਰ ਬਾਂਸਲ ਅਤੇ ਟੀਐਸ ਸਿੰਘ ਦਿਓ ਨੂੰ ਰਾਜਸਥਾਨ ਦਾ ਅਬਜ਼ਰਵਰ ਬਣਾਇਆ ਗਿਆ ਹੈ, ਜਦਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਸ਼ੁਕਲਾ ਨੂੰ ਹਰਿਆਣਾ ਦਾ ਕੇਂਦਰੀ ਅਬਜ਼ਰਵਰ ਬਣਾਇਆ ਗਿਆ ਹੈ।