Saturday, April 12, 2025

Punjab

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ; ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ

Cabinet Minister Kuldeep Dhaliwal

June 06, 2022 05:30 PM

ਐਸਏਐਸ ਨਗਰ : ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਨੂੰ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ।ਅੱਜ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਲਾਈਵਸਟਾਕ ਕੰਪਲੈਕਸ, ਮੋਹਾਲੀ ਵਿਖੇ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਫਾਰਮਿੰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ ਵੱਖ ਦੀ ਪ੍ਰਗਤੀ ਸਬੰਧੀ ਇੱਕ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਆਮ ਤੌਰ `ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਸੀ। ਇਸ ਲਈ ਜਰੂਰੀ ਹੈ ਕਿ ਵਿਭਾਗ ਵੱਲੋਂ ਮਹਿਲਾਵਾਂ ਲਈ ਇੱਕ ਨਿਰੋਲ ਸਕੀਮ ਉਲੀਕੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਆਤਮ ਨਿਰਭਰ ਹੋ ਸਕਣਗੀਆਂ।

ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਮਹਿਲਾ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੀਮੇ `ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਨਾਲ ਹੀ ਮਨਰੇਗਾ ਵੱਲੋਂ ਚਲਾਈ ਜਾ ਰਹੀ ਸਕੀਮ ਅਧੀਨ ਪਸ਼ੂ ਢਾਰਿਆਂ ਤੇ ਵੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਇਸ ਸਕੀਮ ਨੂੰ ਬਲਾਕ ਪੱਧਰ ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਰ ਬਲਾਕ ਵਿੱਚ 300 ਯੂਨਿਟ ਸਥਾਪਿਤ ਕੀਤੇ ਜਾਣਗੇ।ਮੰਤਰੀ ਨੇ ਨਾਲ ਹੀ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜੂਨ ਦੇ ਆਖਿਰ ਤੱਕ ਲਾਗੂ ਕਰ ਦਿੱਤਾ ਜਾਵੇਗਾ।

ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਡੇਅਰੀ ਫਾਰਮਿੰਗ ਨਾਲ ਸਬੰਧਤ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਪਸ਼ੂ ਪਾਲਕਾਂ ਲਈ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

Have something to say? Post your comment