Wednesday, April 02, 2025

Punjab

ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਹਰਿਮੰਦਰ ਸਾਹਿਬ 'ਚ ਹੰਗਾਮਾ, ਖਾਲਿਸਤਾਨ ਪੱਖੀ ਲੱਗੇ ਨਾਅਰੇ

Golden Temple on the anniversary of Blue Star massacre

June 06, 2022 06:11 PM

Blue Star Operation: ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਹਰਿਮੰਦਰ ਸਾਹਿਬ ਵਿਖੇ ਖਾਲਿਸਤਾਨੀ ਨਾਅਰੇ ਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਦੇ ਬਿਆਨ ਨੇ ਵਿਵਾਦ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਿੱਖਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਲੈਣੀ ਜ਼ਰੂਰੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਸਿਖਲਾਈ ਅਕੈਡਮੀ ਸ਼ੁਰੂ ਕਰਨੀ ਚਾਹੀਦੀ ਹੈ, ਜਿਸ ਵਿੱਚ ਲੋਕਾਂ ਨੂੰ ਦੱਸਿਆ ਜਾਵੇ ਕਿ ਉਹ ਹਥਿਆਰਾਂ ਦੀ ਵਰਤੋਂ ਕਿਵੇਂ ਕਰ ਸਕਦੇ ਹਨ। ਇਹ ਗੱਲ ਗਿਆਨੀ ਹਰਪ੍ਰੀਤ ਸਿੰਘ ਨੇ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਹਰਿਮੰਦਰ ਸਾਹਿਬ ਦੇ ਬਾਹਰ ਆਯੋਜਿਤ ਪ੍ਰੋਗਰਾਮ ਦੌਰਾਨ ਕਹੀ। ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ, ‘ਸਿੱਖਾਂ ਨੂੰ ਕਦੇ ਆਜ਼ਾਦੀ ਨਹੀਂ ਮਿਲੀ। ਸਿੱਖਾਂ ਨੂੰ ਸਿਆਸੀ, ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸਾਨੂੰ ਧਾਰਮਿਕ ਤੌਰ 'ਤੇ ਮਜ਼ਬੂਤ ਹੋਣ ਦੀ ਲੋੜ ਹੈ। ਇਸ ਵਾਰ ਸਰਕਾਰ ਨੇ ਪੁਲਿਸ ਤਾਇਨਾਤ ਕਰਕੇ ਸਿੱਖਾਂ ਨੂੰ ਕਾਬੂ ਕਰਨ ਦੀ
ਕੋਸ਼ਿਸ਼ ਕੀਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਅਪਰਾਧ ਵਧ ਰਹੇ ਹਨ, ਹਰ ਧਰਮ ਦੇ ਲੋਕਾਂ ਨੂੰ ਆਪਣੇ ਲੋਕਾਂ ਦੀ ਸੁਰੱਖਿਆ ਦਾ ਅਧਿਕਾਰ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, 'ਸਿੱਖਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦੇਣੀ ਚਾਹੀਦੀ ਹੈ।' ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਕਰੀਬ ਇਕ ਹਫਤਾ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਕਤਲ ਤੋਂ ਬਾਅਦ ਹੀ ਪਟਨਾ ਸਾਹਿਬ ਨਾਲ ਜੁੜੇ ਧਾਰਮਿਕ ਆਗੂ ਨੇ ਇਹੀ ਗੱਲ ਕਹੀ ਸੀ। ਧਿਆਨ ਯੋਗ ਹੈ ਕਿ ਪਿਛਲੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਵੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜ਼ੈੱਡ ਸੁਰੱਖਿਆ ਕਾਰਨ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋਵੇਗਾ।

 

Have something to say? Post your comment