ਗਾਜ਼ੀਆਬਾਦ : ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੁਮਾਰ ਸਿਨਹਾ ਦੀ ਅਦਾਲਤ ਨੇ ਸੋਮਵਾਰ ਨੂੰ ਵਾਰਾਣਸੀ ਵਿੱਚ 2006 ਦੇ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਅੱਤਵਾਦੀ ਵਲੀਉੱਲਾ ਨੂੰ ਮੌਤ ਦੀ ਸਜ਼ਾ ਸੁਣਾਈ। ਸ਼ਨੀਵਾਰ ਨੂੰ ਅਦਾਲਤ ਨੇ ਵਲੀਉੱਲਾ ਨੂੰ ਦੋਸ਼ੀ ਕਰਾਰ ਦਿੱਤਾ ਸੀ। ਵਾਰਾਣਸੀ 'ਚ ਬੰਬ ਧਮਾਕਿਆਂ 'ਚ 18 ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਲੋਕ ਜ਼ਖ਼ਮੀ ਹੋ ਗਏ ਸਨ। ਹਰ ਕੋਈ ਇਸ ਮਾਮਲੇ 'ਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਸੀ।