ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਨੂੰ ਕੱਲ੍ਹ ਜਾਨੋਂ ਮਾਰਨ ਦੀ ਧਮਕੀ ਵਾਲੀ ਚਿੱਠੀ ਮਿਲੀ ਸੀ। ਇਸ ਚਿੱਠੀ ਨੇ ਬਾਲੀਵੁੱਡ ਇੰਡਸਟਰੀ ਦੇ ਅੰਦਰ ਅਤੇ ਬਾਹਰ ਹਲਚਲ ਮਚਾ ਦਿੱਤੀ ਹੈ। ਦੂਜੇ ਪਾਸੇ ਮੁੰਬਈ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਮੁੰਬਈ ਦੇ ਸੀਪੀ ਸੰਜੇ ਪਾਂਡੇ ਨੇ ਕਿਹਾ ਕਿ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਲਮਾਨ ਖਾਨ ਵੱਲੋਂ ਮਿਲੇ ਪੱਤਰ ਅਤੇ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਅਜੇ ਤੱਕ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਹਾਲਾਂਕਿ, ਜੇਕਰ ਹੋਰ ਲੋੜ ਪਈ ਤਾਂ ਅਸੀਂ ਉਨ੍ਹਾਂ ਦੀ ਸੁਰੱਖਿਆ ਵਧਾਵਾਂਗੇ।