Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਯੂਏਈ ਵਿਚ ਭਾਰਤੀ ਡਾਕਟਰਾਂ ਨੂੰ ਮਿਲੇਗਾ ਗੋਲਡਨ ਵੀਜ਼ਾ

August 02, 2021 03:15 PM

ਦੁਬਈ : ਸੰਯੁਕਤ ਅਰਬ ਅਮੀਰਾਤ ਵਿਚ ਰਹਿਣ ਵਾਲੇ ਡਾਕਟਰਾਂ ਨੂੰ ਹੁਣ ਗੋਲਡਨ ਵੀਜ਼ਾ ਦਿੱਤਾ ਜਾਵੇਗਾ। ਫੈਡਰਲ ਅਥਾਰਿਟੀ ਫਾਰ ਆਈਡੈਂਟਿਟੀ ਐਂਡ ਸਿਟੀਜ਼ਨਸ਼ਿਪ ਨੇ ਯੂਏਈ ਵਿਚ ਰਹਿਣ ਵਾਲੇ ਡਾਕਟਰਾਂ ਨੂੰ ਗੋਲਡਨ ਵੀਜ਼ਾ ਜਾਰੀ ਕਰਨ ਦੀ ਸੁਵਿਧਾ ਦੇ ਲਈ ਗੋਲਡਨ ਰੈਜੀਡੈਂਸੀ ਸਰਵਿਸਿਜ ਦੀ ਸ਼ੁਰੂਆਤ ਕੀਤੀ ਹੈ। ਯੂਏਈ ਦੇ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਨਿਰਦੇਸ਼ ਤੋਂ ਬਾਅਦ ਡਾਕਟਰਾਂ ਦੇ ਲਈ ਇਸ ਸੁਵਿਧਾ ਸ਼ੁਰੂ ਕੀਤੀ ਜਾਵੇਗੀ।
ਸੇਵਾਵਾਂ ਦੇ ਤਹਿਤ ਡਾਕਟਰਾਂ ਅਤੇ ਉਨ੍ਹਾਂ ਦੇ ਪਰਵਾਰ ਨੂੰ ਦਸ ਸਾਲ ਦਾ ਰੈਜ਼ੀਡੈਂਸੀ ਵੀਜ਼ਾ ਮਿਲੇਗਾ। ਯੂਏਈ ਇਹ ਸੁਵਿਧਾ ਇਸ ਲਈ ਦੇ ਰਿਹਾ ਹੈ ਤਾਕਿ ਕੌਮਾਤਰੀ ਮੰਚ ’ਤੇ ਨੌਕਰੀ, ਨਿਵਾਸ ਅਤੇ ਪੜ੍ਹਾਈ ਦੇ ਲਈ ਉਹ ਅਪਣੀ ਪਛਾਣ ਸਭ ਤੋਂ ਪਸੰਦੀਦਾ ਦੇਸ਼ ਦੇ ਰੂਪ ਵਿਚ ਬਣਾ ਸਕਣ। ਆਈਸੀਏ ਦੇ ਕਾਰਜਵਾਹਕ ਮਹਾਨਿਦੇਸ਼ਕ ਮੇਜਰ ਜਨਰਲ ਸੁਹੈਲ ਖਲੀ ਨੇ ਕਿਹਾ ਕਿ ਯੂਏਈ ਦੇ ਸਾਰੇ ਡਾਕਟਰਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਗੋਲਡਨ ਵੀਜ਼ਾ ਦੇਣਾ ਉਨ੍ਹਾਂ ਦੀ ਪ੍ਰਸ਼ੰਸਾ ਕਰਨਾ ਹੈ ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਨੂੰ ਰੋਕਣ ਦੇ ਲਈ ਅਪਣਾ ਯੋਗਦਾਨ ਦਿੱਤਾ। ਯੂਏਈ ਵਿਚ ਵੱਡੀ ਗਿਣਤੀ ਵਿਚ ਭਾਰਤੀ ਡਾਕਟਰ ਕੰਮ ਕਰਦੇ ਹਨ ਜਿਨ੍ਹਾਂ ਇਸ ਫੈਸਲੇ ਨਾਲ ਸਿੱਧਾ ਫਾਇਦਾ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਆਈਸੀਏ ਸਿਹਤ ਅਤੇ ਰੋਕਥਾਮ ਮੰਤਰਾਲੇ ਅਤੇ ਹੋਰ ਅਧਿਕਾਰੀਆਂ ਦੇ ਨਾਲ ਸਹਿਯੋਗ ਕਰ ਰਿਹਾ ਹੈ ਤਾਕਿ ਰਜਿਸਟਰਡ ਡਾਕਟਰਾਂ ਦੇ ਲਈ ਗੋਲਡਨ ਵੀਜ਼ਾ ਹਾਸਲ ਕਰਨ ਦੀ ਪ੍ਰਕਿਰਿਆਵਾਂ ਨੂੰ ਸੌਖਾ ਕੀਤਾ ਜਾ ਸਕੇ ਅਤ ਸ਼ੇਖ ਮੁਹਮਦ ਦੇ ਫੈਸਲੇ ਨੂੰ ਲਾਗੂ ਕੀਤਾ ਜਾ ਸਕੇ।

Have something to say? Post your comment