Wednesday, April 02, 2025

Punjab

Budget Session : 27 ਜੂਨ ਨੂੰ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਪਹਿਲਾ ਬਜਟ

CM Bhagwant mann

June 07, 2022 01:07 PM

ਚੰਡੀਗੜ੍ਹ: ਪੰਜਾਬ ਦੀ ਆਪ ਸਰਕਾਰ ਆਪਣਾ ਪਹਿਲਾ ਬਜਟ 27 ਜੂਨ ਨੂੰ ਪੇਸ਼ ਕਰੇਗੀ। ਅੱਜ ਕੈਬਨਿਟ ਮੀਟਿੰਗ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਇਹ ਬੈਸਟ ਸੈਸ਼ਨ 24 ਜੂਨ ਤੋਂ 30 ਜੂਨ ਤਕ ਦਾ ਹੋਵੇਗਾ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦਾ ਬਜਟ ਆਮ ਲੋਕਾਂ ਲਈ ਹੋਵੇਗਾ। ਜ਼ਿਕਰਯੋਗ ਹੈ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਆਮ ਜਨਤਾ ਦੀ ਰਾਏ ਨਾਲ ਆਮ ਜਨਤਾ ਲਈ ਬਜਟ ਤਿਆਰ ਕੀਤਾ ਗਿਆ ਹੈ। ਇਸ ਨੂੰ ਲੋਕ ਪੱਖੀ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਲਾਹ ਲਈ ਗਈ ਹੈ।

 

Have something to say? Post your comment