Wednesday, April 02, 2025

Punjab

ਮੁਹਾਲੀ 'ਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼; ਖੁਦਕੁਸ਼ੀ ਦਾ ਮਾਮਲਾ! SSP

Suicide case

June 08, 2022 06:20 PM

 ਮੁਹਾਲੀ: ਮੁਹਾਲੀ ਵਿੱਚ ਕਾਰ 'ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਲਾਸ਼ ਮਿਲਣ ਤੋਂ ਕੁਝ ਘੰਟੇ ਬਾਅਦ, ਮੁਹਾਲੀ ਦੇ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਮੁਹਾਲੀ ਦੇ ਜਲ ਵਾਯੂ ਵਿਹਾਰ ਦੇ ਰਹਿਣ ਵਾਲੇ ਕਰਨਪਾਲ ਸ਼ਰਮਾ ਦੀ ਲਾਸ਼ ਉਸ ਦੀ ਹੁੰਡਈ ਕ੍ਰੇਟਾ ਕਾਰ ਵਿੱਚੋਂ ਅੱਜ ਸਵੇਰੇ ਕਰੀਬ 6 ਵਜੇ ਉਸ ਦੀ ਰਿਹਾਇਸ਼ ਨੇੜੇ ਮਿਲੀ।

ਐਸਐਸਪੀ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਜਾਂਚ ਦੌਰਾਨ ਪਾਇਆ ਗਿਆ ਕਿ ਉਸ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗਣ ਦਾ ਜ਼ਖ਼ਮ ਹੈ। ਜਿਸ ਪਿਸਤੌਲ ਤੋਂ ਗੋਲੀ ਚਲੀ ਸੀ, ਉਹ ਉਸਦੇ ਸੱਜੇ ਹੱਥ ਤੋਂ ਬਰਾਮਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਦੀ ਮੁਢਲੀ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਗੋਲੀ ਪੁਆਇੰਟ ਬਲੈਂਕ ਰੇਂਜ ਤੋਂ ਚੱਲੀ ਹੈ ਅਤੇ ਜਿਸ ਸੱਜੇ ਹੱਥ ਨਾਲ ਹਥਿਆਰ ਫੜਿਆ ਹੋਇਆ ਸੀ, ਉਸ ਵਿੱਚ ਗੋਲੀ ਚੱਲਣ ਨਾਲ ਪੈਦਾ ਹੋਈ ਰਹਿੰਦ-ਖੂੰਹਦ ਵੀ ਪਾਈ ਗਈ ਜਿਸ ਤੋਂ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ।

 

Have something to say? Post your comment