ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਵਿੱਚ 16ਵੀਂ ਰਾਸ਼ਟਰਪਤੀ ਚੋਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਮੁਤਾਬਕ ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਇਸ ਸਬੰਧੀ ਨੋਟੀਫਿਕੇਸ਼ਨ 15 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖਰੀ ਮਿਤੀ 29 ਜੂਨ ਹੈ। 18 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਰਾਸ਼ਟਰਪਤੀ ਦੀ ਚੋਣ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਦਿੱਲੀ ਵਿੱਚ ਹੀ ਹੋਵੇਗੀ। ਦਿੱਲੀ ਤੋਂ ਇਲਾਵਾ ਕਿਤੇ ਵੀ ਨਾਮਜ਼ਦਗੀ ਨਹੀਂ ਹੋਵੇਗੀ।