Thursday, October 17, 2024
BREAKING
Railway New Rules: ਹੁਣ 4 ਮਹੀਨੇ ਪਹਿਲਾਂ ਬੁੱਕ ਨਹੀਂ ਕਰਵਾ ਸਕੋਗੇ ਟ੍ਰੇਨ ਟਿਕਟ, ਰੇਲ ਵਿਭਾਗ ਨੇ ਬਦਲੇ ਟਿਕਟ ਬੁਕਿੰਗ ਨਿਯਮ, ਕੀਤਾ ਵੱਡਾ ਬਦਲਾਅ Nayab Singh Saini: ਨਾਇਬ ਸਿੰਘ ਸੈਣੀ ਨੇ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ, ਇਹਨਾਂ ਵਿਧਾਇਕਾਂ ਨੂੰ ਮਿਲੀ ਨਵੀਂ ਕੈਬਿਨਟ 'ਚ ਜਗ੍ਹਾ Lawrence Bishnoi:ਲਾਰੈਂਸ ਬਿਸ਼ਨੋਈ ਲਈ ਬੁਰੀ ਖ਼ਬਰ! ਦੇਸ਼ ਭਰ ਦੇ ਪੁਲਿਸ ਮਹਿਕਮੇ ਲਾਰੈਂਸ ਗੈਂਗ ਖਿਲਾਫ ਐਕਸ਼ਨ ਮੋਡ ਵਿੱਚ, 2 ਸ਼ਾਰਪ ਸ਼ੂਟਰ ਗ੍ਰਿਫਤਾਰ Nayab Singh Saini: ਨਾਇਬ ਸਿੰਘ ਸੈਣੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਇਹ ਵਿਧਾਇਕ ਹੋ ਸਕਦੇ ਹਨ ਨਵੀਂ ਕੈਬਿਨੇਟ ਵਿੱਚ ਸ਼ਾਮਲ Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ Gold Price Today: ਕਰਵਾ ਚੌਥ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚ ਇੱਕ ਵਾਰ ਫੇਰ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ ਚ ਤਾਜ਼ਾ ਗੋਲਡ ਰੇਟ Petrol Price Today: ਪੈਟਰੋਲ, ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦਾ ਹੋਇਆ ਐਲਾਨ, ਜਾਣੋ 17 ਅਕਤੂਬਰ ਨੂੰ ਆਪਣੇ ਸ਼ਹਿਰ ਵਿੱਚ ਤਾਜ਼ਾ ਰੇਟ Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ

Punjab

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ, ਟਿਊਬਵੈੱਲਾਂ ‘ਤੇ ਲੋਡ ਦਾ ਖਰਚਾ ਘਟਾ ਕੇ ਕੀਤਾ 2500 ਰੁਪਏ

CM Bhagwant mann

June 09, 2022 07:45 PM
ਚੰਡੀਗੜ੍ਹ :  ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘‘ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਉਨਾਂ ਦੀ ਆਪਣੀ ਸਰਕਾਰ ਦਾ ਇਹ ਇਕ ਨਿਮਾਣਾ ਜਿਹਾ ਤੋਹਫ਼ਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੱਢ-ਕਦੀਮੋਂ ਖੇਤੀਬਾੜੀ ਆਧਾਰਤ ਅਰਥਚਾਰਾ ਰਿਹਾ ਹੈ ਅਤੇ ਇੱਥੋਂ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉਤੇ ਨਿਰਭਰ ਕਰਦਾ ਹੈ। ਉਨਾਂ ਝੋਰਾ ਪ੍ਰਗਟਾਇਆ ਕਿ ਅਜੋਕੇ ਦੌਰ ਵਿੱਚ ਕਿਸਾਨ ਇਹ ਨਹੀਂ ਚਾਹੁੰਦਾ ਕਿ ਉਸ ਦਾ ਪੁੱਤ ਖੇਤੀ ਕਰੇ ਕਿਉਂਕਿ ਖੇਤੀ ਵਿੱਚੋਂ ਕਮਾਈ ਘਟ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੀਆਂ ਲਾਗਤਾਂ ਘਟਾਉਣੀਆਂ ਪੈਣਗੀਆਂ ਤਾਂ ਕਿ ਖੇਤੀਬਾੜੀ ਲਾਹੇਵੰਦ ਧੰਦਾ ਬਣੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਲਗਦੀ ਵੱਡੀ ਫੀਸ ਭਰਨ ਵਿੱਚ ਦਿੱਕਤਾਂ ਦਰਪੇਸ਼ ਸਨ, ਜਿਸ ਕਾਰਨ ਇਸ ਫੀਸ ਨੂੰ ਤਕਰੀਬਨ 50 ਫੀਸਦੀ ਘਟਾ ਦਿੱਤਾ ਹੈ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸੂਬੇ ਦੇ ਮਿਹਨਤਕਸ਼ ਕਿਸਾਨਾਂ, ਜਿਨਾਂ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਮੁਲਕ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਇਆ, ਨੂੰ ਲੋੜੀਂਦੀ ਰਾਹਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਇਸ ਦਿਸ਼ਾ ਵਿੱਚ ਹੋਰ ਕਦਮ ਚੁੱਕੇ ਜਾਣਗੇ।
 
 

Have something to say? Post your comment