ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਤੇ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ 'ਤੇ ਇਤਰਾਜ਼ ਉਠਾਇਆ। ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ,ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ, “ਇਹ ਬੈਂਕ (ਪੀਐਸਬੀ) ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਉੱਚ ਅਹੁਦੇ 'ਤੇ ਸਿਰਫ ਇੱਕ ਸਿੱਖ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਇਸ ਬੈਂਕ ਦੇ ਰਾਸ਼ਟਰੀਕਰਨ ਸਮੇਂ ਸਰਕਾਰ ਨਾਲ ਇਸ ਸਬੰਧ ਵਿੱਚ ਸਹਿਮਤੀ ਵੀ ਬਣੀ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਹਾਲ ਹੀ ਵਿੱਚ, ਸਵਰੂਪ ਕੁਮਾਰ ਸਾਹਾ ਨੂੰ ਪੀਐਸਬੀ ਦੇ ਐਮਡੀ ਅਤੇ ਸੀਈਓ ਵਜੋਂ ਨਿਯੁਕਤ ਕੀਤਾ ਗਿਆ ਸੀ।ਧਾਮੀ ਨੇ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਾਹਾ ਦੀ ਥਾਂ ਕਿਸੇ ਸਿੱਖ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।