Sunday, December 22, 2024

Political

ਪਦਮ ਸ਼੍ਰੀ ਸੰਤ ਬਲਬੀਰ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੂੰ ਰਾਜ ਸਭਾ 'ਚ ਭੇਜੇਗੀ 'ਆਪ'

Padma Shri Sant Balbir Seechewal

May 28, 2022 04:41 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬੀ ਸੱਭਿਆਚਾਰ ਨਾਲ ਜੁੜੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਅਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਵਿੱਚ ਭੇਜੇਗੀ। ਸੰਤ ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਕੁਝ ਕੀਤਾ ਹੈ। ਵਿਕਰਮਜੀਤ ਸਾਹਨੀ ਨੇ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਬਹੁਤ ਮਦਦ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਫਗਾਨਿਸਤਾਨ ਤੋਂ ਪਰਤੇ ਸਿੱਖਾਂ ਦੇ ਮੁੜ ਵਸੇਬੇ ਲਈ ਵੀ ਕਾਫੀ ਕੰਮ ਕੀਤਾ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। 117 ‘ਚੋਂ 92 ਵਿਧਾਇਕ ਹੋਣ ਕਾਰਨ ਦੋਵੇਂ ਸੀਟਾਂ ‘ਆਪ’ ਦੇ ਖਾਤੇ ‘ਚ ਜਾਣਾ ਯਕੀਨੀ ਹੈ।

 

 

ਭਗਵੰਤ ਮਾਨ ਨੇ ਕਿਹਾ, "ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।"

 

 

Have something to say? Post your comment