ਹਿਮਾਚਲ ਪ੍ਰਦੇਸ਼ : ਸੂਬੇ ਵਿੱਚ 2 ਅਗਸਤ ਤੋਂ ਸਕੂਲ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁੜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਕੀਤੀ ਗਈ ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ 11 ਤੋਂ 22 ਅਗਸਤ ਤੱਕ ਸਕੂਲਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ। ਉੱਥੇ ਹੀ ਸਕੂਲ ਵਿੱਚ ਅਧਿਆਪਕ ਰੈਗੁਲਰ ਤੌਰ ਉੱਪਰ ਰੋਜ਼ਾਨਾ ਦੀ ਤਰ੍ਹਾਂ ਆਉਣਗੇ। ਇਹ ਫੈਸਲਾ ਅੱਜ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਵਿਚ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ ਬੈਠਕ ਵਿੱਚ ਵਿੱਚ ਲਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਈ ਵੱਡੇ ਫੈਸਲੇ ਲਏ ਗਏ ਹਨ। ਕਿਉਂਕਿ ਸੂਬੇ ਵਿਚ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।