Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Tricity

Good News: ਰੱਖੜੀ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਕੱਲ੍ਹ ਔਰਤਾਂ ਬੱਸਾਂ 'ਚ ਕਰ ਸਕਣਗੀਆਂ ਫ੍ਰੀ ਸਫਰ

Chandigarh administration

August 10, 2022 01:31 PM

ਮੋਹਾਲੀ : 11 ਅਗਸਤ 2022 ਯਾਨੀ ਕੱਲ੍ਹ ਚੰਡੀਗੜ੍ਹ 'ਚ ਹਰ ਭੈਣ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਮੁਫਤ ਬੱਸ ਸੇਵਾ ਦਾ ਲਾਭ ਲੈ ਸਕੇਗੀ। ਕੱਲ੍ਹ ਪੂਰਾ ਦਿਨ ਔਰਤਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ। ਔਰਤਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ ਇਹ ਸਹੂਲਤ ਮਿਲੇਗੀ। ਮੁਫਤ ਸਫਰ ਦਾ ਲਾਭ ਚੰਡੀਗੜ੍ਹ ਤੋਂ ਪੰਚਕੂਲਾ ਅਤੇ ਮੋਹਾਲੀ ਲਈ ਸੀਟੀਯੂ ਦੀਆਂ ਬੱਸਾਂ ਵਿੱਚ ਮਿਲੇਗਾ। ਅਜਿਹੇ ਵਿੱਚ ਰੱਖੜੀ ਵਾਲੇ ਦਿਨ ਸੀਟੀਯੂ ਦੀਆਂ ਬੱਸਾਂ ਵਿੱਚ ਭਾਰੀ ਭੀੜ ਵੇਖੀ ਜਾ ਸਕਦੀ ਹੈ। ਇਸ ਲਈ ਸੀਟੀਯੂ  ਵੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਬੱਸਾਂ ਵਿੱਚ ਔਰਤਾਂ ਦੇ ਬੈਠਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬੱਸ ਕੰਡਕਟਰਾਂ ਨੂੰ ਵੀ ਹੋਰ ਜਾਣਕਾਰੀ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ  ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਪ੍ਰਾਪਤ ਕਰ ਸਕਣਗੀਆਂ। ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਸਰਕਾਰ ਨੇ ਔਰਤਾਂ ਲਈ ਯਾਤਰਾ ਮੁਫ਼ਤ ਕਰ ਦਿੱਤੀ ਹੈ। ਅਜਿਹੇ 'ਚ ਰੱਖੜੀ ਵਾਲੇ ਦਿਨ ਪੰਜਾਬ ਦੀਆਂ ਬੱਸਾਂ 'ਚ ਵੀ ਔਰਤਾਂ ਦਾ ਸਫਰ ਮੁਫਤ ਹੋਵੇਗਾ। ਚੰਡੀਗੜ੍ਹ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ।

Have something to say? Post your comment