Tuesday, January 07, 2025

Haryana

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

November 23, 2024 04:28 PM

Haryana Vidhan Sabha Elections: ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਈਵੀਐਮ ਨਾਲ ਛੇੜਛਾੜ ਦਾ ਦੋਸ਼ ਲਾਉਂਦਿਆਂ ਹਰਿਆਣਾ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਕਾਂਗਰਸ ਨੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਦੇ ਨਾਂ 'ਤੇ ਪਟੀਸ਼ਨ ਦਾਇਰ ਕਰਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਈਵੀਐਮ ਨੂੰ ਹੈਕ ਕਰਕੇ ਬੇਨਿਯਮੀਆਂ ਕਰਨ ਦਾ ਦੋਸ਼ ਲਾਇਆ ਹੈ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ।

ਪਟੀਸ਼ਨ 'ਚ ਕਾਂਗਰਸ ਨੇ 27 ਸੀਟਾਂ 'ਤੇ ਬੇਨਿਯਮੀਆਂ ਦਾ ਖਦਸ਼ਾ ਪ੍ਰਗਟਾਇਆ ਹੈ। ਨਾਲ ਹੀ ਭਾਜਪਾ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਵੀ ਲਗਾਇਆ ਗਿਆ ਹੈ। ਚੋਣਾਂ ਤੋਂ ਠੀਕ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਵਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਮੇਤ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ ਲਾਏ ਗਏ ਹਨ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕਈ ਵਿਧਾਨ ਸਭਾ ਸੀਟਾਂ 'ਤੇ ਈਵੀਐਮ ਨਾਲ ਛੇੜਛਾੜ ਕੀਤੀ ਗਈ ਕਿਉਂਕਿ ਕਈ ਈਵੀਐਮ ਦੀਆਂ ਬੈਟਰੀਆਂ 90 ਅਤੇ 100 ਫੀਸਦੀ ਚਾਰਜ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ 20 ਸੀਟਾਂ 'ਤੇ ਬੇਨਿਯਮੀਆਂ ਹੋਣ ਦੇ ਡਰੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਪਰ ਕਮਿਸ਼ਨ ਨੇ ਇਸ ਨੂੰ ਰੱਦ ਕਰ ਦਿੱਤਾ ਸੀ।

ਕਾਂਗਰਸ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਕੇਸੀ ਭਾਟੀਆ ਨੇ ਕਿਹਾ ਕਿ ਇਹ ਪਟੀਸ਼ਨ ਭਾਜਪਾ ਵੱਲੋਂ ਚੋਣਾਂ ਜਿੱਤਣ ਲਈ ਅਪਣਾਏ ਗਏ ਗਲਤ ਤਰੀਕਿਆਂ ਦੇ ਆਧਾਰ ’ਤੇ ਦਾਇਰ ਕੀਤੀ ਗਈ ਹੈ, ਜਿਸ ਵਿੱਚ ਈਵੀਐਮ ਵਿੱਚ ਬੇਨਿਯਮੀਆਂ ਵੀ ਸ਼ਾਮਲ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਭਾਜਪਾ ਨੇ ਕਈ ਸੀਟਾਂ 'ਤੇ ਈਵੀਐਮ ਨੂੰ ਹੈਕ ਕੀਤਾ ਅਤੇ ਨਤੀਜੇ ਆਪਣੇ ਪੱਖ 'ਚ ਬਦਲ ਦਿੱਤੇ। ਇੰਨਾ ਹੀ ਨਹੀਂ ਅਫਸਰਾਂ ਨੂੰ ਡਰਾਇਆ ਧਮਕਾਇਆ ਵੀ ਗਿਆ।

ਪਟੀਸ਼ਨ 'ਚ ਵਟਸਐਪ ਸੰਦੇਸ਼ ਦਾ ਜ਼ਿਕਰ ਨਹੀਂ
ਕਾਂਗਰਸ ਨੇ ਪਟੀਸ਼ਨ 'ਚ 14 ਸੀਟਾਂ 'ਤੇ ਕਾਂਗਰਸ ਦੀ ਹਾਰ ਬਾਰੇ ਦੋ ਦਿਨ ਪਹਿਲਾਂ ਸੂਬਾ ਪ੍ਰਧਾਨ ਉਦੈ ਭਾਨ ਤੋਂ ਹਰਿਆਣਾ ਇੰਚਾਰਜ ਦੀਪਕ ਬਾਬਰੀਆ ਨੂੰ ਮਿਲੇ ਵਟਸਐਪ ਸੰਦੇਸ਼ ਨੂੰ ਆਧਾਰ ਨਹੀਂ ਬਣਾਇਆ ਹੈ। ਭਾਟੀਆ ਦਾ ਕਹਿਣਾ ਹੈ ਕਿ ਕਿਉਂਕਿ ਇਹ ਅਜੇ ਜਾਂਚ ਦਾ ਵਿਸ਼ਾ ਹੈ, ਇਸ ਲਈ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਸਵੇਰੇ 7.30 ਵਜੇ ਇੱਕ ਵਟਸਐਪ ਮੈਸੇਜ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਹ ਸੀਟਾਂ ਕਾਂਗਰਸ ਦੇ ਹਿੱਸੇ ਆ ਰਹੀਆਂ ਹਨ ਅਤੇ ਨਤੀਜਾ ਵੀ ਮੈਸੇਜ ਅਨੁਸਾਰ ਹੀ ਆਇਆ ਹੈ।

Have something to say? Post your comment

More from Haryana

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Diwali 2024: ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਝੋਨਾ ਅਤੇ ਬਾਜਰਾ ਖਰੀਦ ਲਈ ਕਿਸਾਨਾਂ ਨੂੰ ਹੁਣ ਤਕ 4,783 ਕਰੋੜ ਰੁਪਏ ਦਾ ਕੀਤਾ ਜਾ ਚੁੱਕਾ ਭੁਗਤਾਨ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

Haryana New Cabinet: ਅਨਿਲ ਵਿਜ ਸਮੇਤ ਮੰਤਰੀਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਰਵਾਇਆ ਅਹੁਦਾ ਗ੍ਰਹਿਣ

Haryana New Cabinet: ਅਨਿਲ ਵਿਜ ਸਮੇਤ ਮੰਤਰੀਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਰਵਾਇਆ ਅਹੁਦਾ ਗ੍ਰਹਿਣ