Sunday, November 24, 2024
BREAKING
Ind vs Aus Cricket: ਭਾਰਤ ਨੇ ਆਸਟ੍ਰੇਲੀਆ 'ਤੇ ਕਸਿਆ ਸ਼ਿਕੰਜਾ, ਯਸ਼ਸਵੀ ਜੈਸਵਾਲ ਦਾ ਸ਼ਤਕ, ਬੜਤ 259 ਦੌੜਾਂ ਤੱਕ ਪਹੁੰਚੀ Priyanka Gandhi: ਵਾਇਨਾਡ ਸੀਟ 'ਤੇ ਹੋਈ ਉਪ ਚੋਣ 'ਚ ਪ੍ਰਿਯੰਕਾ ਗਾਂਧੀ ਨੇ ਰਚਿਆ ਇਤਿਹਾਸ, ਵਿਰੋਧੀ ਪਾਰਟੀ ਦੇ ਉਮੀਦਵਾਰ ਨੂੰ 4 ਲੱਖ ਵੋਟਾਂ ਤੋਂ ਹਰਾਇਆ Maharashtra Assembly Elections 2024: ਮਹਾਰਾਸ਼ਟਰ 'ਚ ਭਾਜਪਾ-ਸ਼ਿਵ ਸੈਨਾ ਗੱਠਜੋੜ ਦੀ ਜ਼ਬਰਦਸਤ ਜਿੱਤ, ਪ੍ਰੈੱਸ ਕਾਨਫਰੰਸ 'ਚ ਸ਼ਿੰਦੇ ਬੋਲੇ- 'ਮੇਰੇ ਲਈ CM ਦਾ ਮਤਲਬ ਕੌਮਨ ਮੈਨ' Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ Punjab Bypolls 2024 Result: ਪੰਜਾਬ ਉਪ ਚੋਣਾਂ 'ਚ ਆਪ ਦੀ ਹੋਈ ਬੱਲੇ ਬੱਲੇ, ਕਾਂਗਰਸ ਨੂੰ ਸਿਰਫ ਇੱਕ ਸੀਟ 'ਤੇ ਮਿਲੀ ਜਿੱਤ Punjab News: ਚੱਬੇਵਾਲ 'ਚ ਆਪ ਦੀ ਇੱਕ ਤਰਫਾ ਜਿੱਤ, ਡਾ. ਇਸ਼ਾਂਕ 30 ਹਜ਼ਾਰ ਵੋਟਾਂ ਨਾਲ ਜੇਤੂ, ਮਹਿਜ਼ 31 ਦੀ ਉਮਰ 'ਚ ਬਣੇ MLA Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ

Religion

Hukamnama Sri Darbar Sahib, Amritsar, 24th-Nov-2024

November 24, 2024 06:16 AM

 

AMRIT VELE HUKAMNAMA SAHIB SRI DARBAR SAHIB SRI AMRITSAR, ANG-675, 24-NOV.-2024

ਧਨਾਸਰੀ ਮਹਲਾ ੫॥

ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

 

धनासरी महला 5 ll

मेरा लागो राम सिउ हेतु ॥   सतिगुरु मेरा सदा सहाई जिनि दुख का काटिआ केतु ॥१॥ रहाउ ॥  हाथ देइ राखिओ अपुना करि बिरथा सगल मिटाई ॥  निंदक के मुख काले कीने जन का आपि सहाई ॥१॥  साचा साहिबु होआ रखवाला राखि लीए कंठि लाइ ॥  निरभउ भए सदा सुख माणे नानक हरि गुण गाइ ॥२॥१७॥

 

I have fallen in love with the Lord.  My True Guru is always my help and support; He has torn down the banner of pain. ||1||Pause||  Giving me His hand, He has protected me as His own, and removed all my troubles.  He has blackened the faces of the slanderers, and He Himself has become the help and support of His humble servant. ||1||  The True Lord and Master has become my Saviour; hugging me close in His embrace, He has saved me.  Nanak has become fearless, and he enjoys eternal peace, singing the Glorious Praises of the Lord. ||2||17||

 

ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥

 

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ Rd ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

 

हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुख का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना के उनका सारा दुःख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुहं काले करता है॥१॥ सदा कायम रहने वाला मालिक (अपने सेवकों का आप) रखा बनता है, उनको अपने कंठ से लगा कर रखता है। हे नानक! परमात्मा के सेवक परमात्मा के गुण गा गा कर, और, सदा आत्मिक आनंद मना कर (दुखों क्लेशों से) सदा के लिए निडर हो जाते हैं॥२॥१७॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment