India Canada Row: ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਹਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ (work visa ) 'ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ।
ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ਉਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।
ਇਸ ਦੇ ਨਾਲ ਹੀ ਕੈਨੇਡਾ ਵਿਚ ਵਰਕ ਪਰਮਿਟ (PGWP) ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ, ਜੋ ਕਿ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਨੂੰ ਹੁਣ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਵੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।