Tuesday, January 21, 2025

Punjab

Jalandhar News: ਜਲੰਧਰ ਚ ਮਹਿਜ਼ 14 ਸਾਲ ਦੀ ਕੁੜੀ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਫਾਹਾ ਲੈਕੇ ਦਿੱਤੀ ਜਾਨ

November 27, 2024 11:53 AM

14 Year Old Girl Committed Suicide: ਜਲੰਧਰ 'ਚ ਇਕ ਨਾਬਾਲਗ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਡਿਵੀਜ਼ਨ ਨੰਬਰ ਛੇ ਦੇ ਆਬਾਦਪੁਰਾ ਇਲਾਕੇ ਵਿੱਚ 14 ਸਾਲਾ ਲੜਕੀ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੂੰ ਯਕੀਨ ਨਹੀਂ ਹੋ ਰਿਹਾ ਕਿ ਉਨ੍ਹਾਂ ਦੀ ਧੀ ਨੇ ਅਜਿਹਾ ਭਿਆਨਕ ਕਦਮ ਚੁੱਕਿਆ ਹੋਵੇਗਾ। ਬੇਟੀ ਦੀ ਮੌਤ ਤੋਂ ਬਾਅਦ ਪਰਿਵਾਰ 'ਚ ਸੋਗ ਦਾ ਮਾਹੌਲ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਵੀ ਸਹਿਮੇ ਹੋਏ ਹਨ।

ਮ੍ਰਿਤਕ ਦਯਾਵੰਤੀ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-6 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਮੰਗਲਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਈ ਸੀ। ਦੁਪਹਿਰ ਬਾਅਦ ਉਹ ਸਕੂਲ ਤੋਂ ਘਰ ਪਰਤੀ ਅਤੇ ਆਪਣੇ ਕਮਰੇ ਵਿੱਚ ਜਾ ਕੇ ਫਾਹਾ ਲੈ ਲਿਆ। ਦੇਰ ਸ਼ਾਮ ਜਦੋਂ ਪਰਿਵਾਰਕ ਮੈਂਬਰ ਉਸ ਦੇ ਕਮਰੇ ਵਿਚ ਗਏ ਤਾਂ ਉਹ ਹੱਕੇ-ਬੱਕੇ ਰਹਿ ਗਏ। ਲੜਕੀ ਦੀ ਲਾਸ਼ ਕਮਰੇ 'ਚ ਪੱਖੇ ਨਾਲ ਲਟਕ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

Have something to say? Post your comment