Tuesday, January 21, 2025

Punjab

Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ

November 22, 2024 03:26 PM

Punjab Police: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ 'ਚ ਦੋ ਪੁਲਿਸ ਅਧਿਕਾਰੀ ਜ਼ਖਮੀ ਹੋ ਗਏ ਹਨ, ਜਦਕਿ ਗੈਂਗਸਟਰ ਵੀ ਜ਼ਖਮੀ ਹੋ ਗਿਆ ਹੈ। 

ਜਲੰਧਰ (ਦਿਹਾਤੀ) ਦੇ ਪਿੰਡ ਕੰਗਣੀਵਾਲ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ 50 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸੀਪੀ ਸਵਪਨ ਸ਼ਰਮਾ ਨੇ ਖੁਦ ਇਸ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕਾਬਲੇ ਵਿੱਚ ਸ਼ਾਮਲ ਬਦਮਾਸ਼ ਲੰਡਾ ਗੈਂਗ ਦੇ ਮੈਂਬਰ ਹਨ। ਉਨ੍ਹਾਂ ਖਿਲਾਫ ਕਤਲ ਅਤੇ ਫਿਰੌਤੀ ਦੇ ਗੰਭੀਰ ਮਾਮਲੇ ਦਰਜ ਹਨ। ਹਾਲ ਹੀ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ ਇਹ ਅਪਰਾਧੀ ਲਗਾਤਾਰ ਆਪਣੇ ਟਿਕਾਣੇ ਬਦਲ ਰਹੇ ਸਨ।

ਅੱਜ ਸੂਚਨਾ ਮਿਲਣ ’ਤੇ ਪੁਲਿਸ ਦੀ ਸਪੈਸ਼ਲ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪਿੰਡ ਕੰਗਣੀਵਾਲ ਦੀ ਘੇਰਾਬੰਦੀ ਕਰ ਦਿੱਤੀ। ਦੋਸ਼ੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਗੋਲੀਬਾਰੀ 'ਚ ਇਕ ਦੋਸ਼ੀ ਜ਼ਖਮੀ ਹੋ ਗਿਆ, ਜਦਕਿ ਦੋ ਪੁਲਸ ਕਰਮਚਾਰੀ ਵੀ ਜ਼ਖਮੀ ਹੋ ਗਏ।

ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜ਼ਖਮੀ ਦੋਸ਼ੀਆਂ ਅਤੇ ਪੁਲਸ ਕਰਮਚਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਟੀਮ ਬਣਾਈ ਗਈ ਹੈ।

ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚੱਲੀਆਂ। ਪੁਲਿਸ ਨੇ ਚੌਕਸੀ ਦਿਖਾਉਂਦੇ ਹੋਏ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਅਤੇ ਮੁਲਜ਼ਮਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਘਟਨਾ ਤੋਂ ਬਾਅਦ ਇਲਾਕੇ 'ਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਪੁਲਿਸ ਨੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਅਤੇ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਕਰਨ ਅਤੇ ਨਵਪ੍ਰੀਤ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਸੱਤ ਪਿਸਤੌਲ ਬਰਾਮਦ ਹੋਏ ਹਨ। ਕਮਿਸ਼ਨਰੇਟ ਪੁਲਿਸ ਵਿੱਚ ਤਾਇਨਾਤ ਦਿਲਰਾਜ ਅਤੇ ਪਰਮਿੰਦਰ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਨੂੰ ਗੋਲੀ ਲੱਗੀ ਹੈ।

Have something to say? Post your comment