Monday, January 06, 2025

National

Ludhiana News: ਬੀਅਰ ਪੀਣ ਨੂੰ ਲੈਕੇ ਹੋਈ ਕਹਾਸੁਣੀ ਤੋਂ ਬਾਅਦ ਕੁੱਟ-ਕੁੱਟ ਕੇ ਕੀਤਾ ਨੌਜਵਾਨ ਦਾ ਕਤਲ, ਜਿਗਰੀ ਯਾਰਾਂ ਨੇ ਦਿੱਤੀ ਦਰਦਨਾਕ ਮੌਤ

November 25, 2024 01:37 PM

Ludhiana Crime News: ਲੁਧਿਆਣਾ ਰੇਲਵੇ ਸਟੇਸ਼ਨ ਦੇ ਬਾਹਰ 24 ਘੰਟੇ ਖੁੱਲ੍ਹੇ ਰਹਿਣ ਵਾਲੇ ਠੇਕੇ ਦੇ ਬਾਹਰ ਐਤਵਾਰ ਦੀ ਦੇਰ ਰਾਤ ਕਰੀਬ ਇੱਕ ਵਜੇ ਦੋ ਧਿਰਾਂ 'ਚ ਟਕਰਾਅ ਹੋ ਗਿਆ। ਇਸ ਦੌਰਾਨ ਬੀਅਰ ਪੀਣ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨੌਜਵਾਨਾਂ ਨੇ ਆਪਣੇ ਹੀ ਦੋਸਤ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਬੁਰੀ ਤਰ੍ਹਾਂ ਜ਼ਖਮੀ ਹੋਏ ਕਮਲਦੀਪ (20) ਵਾਸੀ ਆਦਰਸ਼ ਨਗਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।

ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਧੂਰੀ ਲਾਈਨ ’ਤੇ ਸਥਿਤ ਮੁਹੱਲਾ ਸੰਤਪੁਰਾ ਦੇ ਵਾਸੀ ਹੈਪੀ, ਸ਼ਿਵਾ, ਅੰਕਿਤ, ਸੰਦੀਪ ਅਤੇ ਸੁਨੀਲ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਹੈਪੀ ਰਾਜਪੂਤ, ਸ਼ਿਵਾ ਅਤੇ ਅੰਕਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਸੰਦੀਪ ਅਤੇ ਸੁਨੀਲ ਹਾਲੇ ਫਰਾਰ ਹਨ। ਉਨ੍ਹਾਂ ਦੀ ਭਾਲ 'ਚ ਛਾਪੇਮਾਰੀ ਕਰਨ 'ਚ ਲੱਗੇ ਹੋਏ ਹਨ।

ਆਦਰਸ਼ ਨਗਰ ਦਾ ਰਹਿਣ ਵਾਲਾ ਕਮਲਦੀਪ ਵੱਖ-ਵੱਖ ਥਾਵਾਂ 'ਤੇ ਹੁੰਦੇ ਹੋਏ ਰਾਤ ਕਰੀਬ 1 ਵਜੇ ਆਪਣੇ ਦੋਸਤਾਂ ਨਾਲ ਰੇਲਵੇ ਸਟੇਸ਼ਨ ਦੇ ਬਾਹਰ ਪਹੁੰਚਿਆ। ਮੁਲਜ਼ਮ ਹੈਪੀ ਅਤੇ ਕਮਲ ਇੱਕ ਦੂਜੇ ਨੂੰ ਜਾਣਦੇ ਸਨ। ਜਿੱਥੇ ਦੋਵਾਂ ਨੇ ਬੀਅਰ 'ਤੇ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਬੀਅਰ ਪਰੋਸਣ ਦੇ ਮਾਮਲੇ ਨੂੰ ਲੈ ਕੇ ਬਹਿਸ ਹੋ ਗਈ ਅਤੇ ਇਹ ਝਗੜਾ ਕਦੋਂ ਖੂਨੀ ਟਕਰਾਅ 'ਚ ਬਦਲ ਗਿਆ, ਕਿਸੇ ਨੂੰ ਪਤਾ ਹੀ ਨਹੀਂ ਲੱਗਾ।

ਹੈਪੀ ਅਤੇ ਉਸ ਦੇ ਸਾਥੀਆਂ ਨੇ ਕਮਲ 'ਤੇ ਬੇਸਬਾਲ ਦੇ ਬੈਟਾਂ ਅਤੇ ਡੰਡਿਆਂ ਨਾਲ ਬੁਰੀ ਤਰ੍ਹਾਂ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਮੁਲਜ਼ਮ ਉਥੋਂ ਫਰਾਰ ਹੋ ਗਏ। ਕਮਲ ਦੇ ਦੋਸਤ ਉਸ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਪੁਲਿਸ ਨੇ ਛੇ ਘੰਟੇ ਦੀ ਕਾਰਵਾਈ ਤੋਂ ਬਾਅਦ ਹੀ ਤਿੰਨਾਂ ਮੁਲਜ਼ਮਾਂ ਨੂੰ ਫੜ ਲਿਆ। ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਫਰਾਰ ਮੁਲਜ਼ਮ ਸੰਦੀਪ ਅਤੇ ਸੁਨੀਲ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment