ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ । ਐਲਾਨੇ ਗਏ ਨਤੀਜੇ 'ਚ ਕੁੱਲ ਨਤੀਜਾ 97.94 ਫ਼ੀਸਦੀ ਰਿਹਾ ।
ਫਿਰੋਜ਼ਪੁਰ ਦੇ ਪਿੰਡ ਸਤੀਏ ਵਾਲਾ ਦੀ ਨੈਨਸੀ ਰਾਣੀ ਨੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ । ਨੈਨਸੀ ਨੇ 650 ਵਿਚੋਂ 644 ਅੰਕ ਹਾਸਲ ਕੀਤੇ ਹਨ। ਦੂਜਾ ਸਥਾਨ ਕਾਂਝਲਾ (ਸੰਗਰੂਰ) ਦੀ ਦਿਲਪ੍ਰੀਤ ਕੌਰ ਨੇ ਹਾਸਲ ਕੀਤਾ । ਤੀਜਾ ਸਥਾਨ ਭੁਟਾਲ ਕਲਾਂ ਦੀ ਕੋਮਲਪ੍ਰੀਤ ਕੌਰ ਨੂੰ ਮਿਲਿਆ।
ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ ।
ਇੱਥੇ ਹੋਮ ਪੇਜ 'ਤੇ ਦਿਖਾਈ ਦੇਣ ਵਾਲੀ ਨਤੀਜਾ ਟੈਬ 'ਤੇ ਕਲਿੱਕ ਕਰੋ ।
ਇਸ ਤੋਂ ਬਾਅਦ ਇੱਕ ਨਵਾਂ ਪੇਜ ਖੁੱਲੇਗਾ ।
ਇੱਥੇ ਨਤੀਜਾ ਵਿੰਡੋ ਵਿੱਚ ਆਪਣਾ ਰੋਲ ਨੰਬਰ ਜਾਂ ਨਾਮ ਦਰਜ ਕਰੋ ।
ਹੁਣ ਤੁਹਾਡਾ ਪੰਜਾਬ ਬੋਰਡ 10ਵੀਂ ਦਾ ਨਤੀਜਾ ਸਕਰੀਨ 'ਤੇ ਦਿਖਾਈ ਦੇਵੇਗਾ ।
ਤੁਸੀਂ ਪੰਜਾਬ ਬੋਰਡ 10ਵੀਂ ਦੇ ਨਤੀਜੇ ਨੂੰ ਡਾਊਨਲੋਡ ਕਰ ਸਕਦੇ ਹੋ ਅਤੇ ਭਵਿੱਖ ਦੇ ਸੰਦਰਭ ਲਈ ਇਸਨੂੰ ਸੁਰੱਖਿਅਤ ਜਾਂ ਪ੍ਰਿੰਟ ਆਊਟ ਕਰ ਸਕਦੇ ਹੋ ।