Punjab Weather News: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਠੰਡ ਦੇ ਨਵੰਬਰ ਮਹੀਨੇ ਵਿੱਚ ਵੀ ਪੰਜਾਬ ਸਮੇਤ ਦਿੱਲੀ ਐਨ.ਸੀ.ਆਰ. ਭਾਰਤ ਵਿੱਚ ਸਰਦੀ ਦਾ ਜ਼ਿਆਦਾ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ। ਜਿਸ ਕਾਰਨ ਦੁਪਹਿਰ ਸਮੇਂ ਗਰਮੀ ਦਾ ਅਹਿਸਾਸ ਹੁੰਦਾ ਹੈ। ਹਾਲਾਂਕਿ ਰਾਤ ਦੇ ਸਮੇਂ ਮੌਸਮ ਵਿੱਚ ਥੋੜ੍ਹਾ ਬਦਲਾਅ ਹੁੰਦਾ ਹੈ ਅਤੇ ਠੰਡ ਦਾ ਅਸਰ ਦਿਖਾਈ ਦਿੰਦਾ ਹੈ।
ਪਰ ਪਹਿਲਾਂ ਵਾਂਗ ਸਰਦੀ ਨੇ ਦਸਤਕ ਨਹੀਂ ਦਿੱਤੀ ਹੈ। ਇਸ ਵਿਚਾਲੇ ਖਾਸ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਕਦੋਂ ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਠੰਡਾ ਹੋ ਜਾਏਗਾ।
ਦੇਖਿਆ ਜਾਏ ਤਾਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਸਰਦੀ 15 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਾਰ 15 ਨਵੰਬਰ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਦੱਸ ਦੇਈਏ ਕਿ ਦਿੱਲੀ 'ਚ ਠੰਡ ਦਾ ਕੋਈ ਅਸਰ ਨਾ ਹੋਣ ਦੇ ਬਾਵਜੂਦ ਦੇਸ਼ ਦੇ ਹੋਰ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਆਈਐਮਡੀ ਦੀ ਰਿਪੋਰਟ ਮੁਤਾਬਕ ਅਗਲੇ 5 ਦਿਨਾਂ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਠੰਡ ਵਧ ਰਹੀ ਹੈ।
ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟੇ
ਮੌਸਮ ਵਿਗਿਆਨੀਆਂ ਅਨੁਸਾਰ ਪੰਜਾਬ ਦੇ ਮੌਸਮ ਵਿੱਚ ਆਏ ਬਦਲਾਅ ਕਾਰਨ ਰਾਤ ਦੇ ਤਾਪਮਾਨ ਨੇ 54 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਹੈ, ਜਿਸ ਕਾਰਨ ਪਿਛਲੇ ਕਈ ਸਾਲਾਂ ਦੇ ਮੁਕਾਬਲੇ ਇਸ ਵਾਰ ਰਾਤਾਂ ਗਰਮ ਹੋ ਰਹੀਆਂ ਹਨ। ਮੌਸਮ ਵਿਗਿਆਨੀ ਨੇ ਦੱਸਿਆ ਕਿ ਰਾਤ ਦਾ ਤਾਪਮਾਨ ਘੱਟੋ-ਘੱਟ 18 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਤੋਂ ਵੱਧ ਹੈ। ਦਿਨ ਦਾ ਤਾਪਮਾਨ ਵੀ ਆਮ ਨਾਲੋਂ ਵੱਧ ਹੈ, 31-32 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਮਨੁੱਖੀ ਜੀਵਨ ਵਿੱਚ ਤਬਦੀਲੀਆਂ ਅਤੇ ਅਸਮਾਨ ਵਿੱਚ ਫੈਲ ਰਹੀਆਂ ਗੈਸਾਂ ਕਾਰਨ ਹੋ ਰਹੇ ਪ੍ਰਦੂਸ਼ਣ ਕਾਰਨ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਮੌਸਮ ਦਾ ਫ਼ਸਲਾਂ 'ਤੇ ਜ਼ਿਆਦਾ ਅਸਰ ਨਹੀਂ ਹੁੰਦਾ, ਜੇਕਰ ਮੀਂਹ ਪੈਂਦਾ ਹੈ ਤਾਂ ਫ਼ਸਲਾਂ 'ਤੇ ਅਸਰ ਪੈ ਸਕਦਾ ਹੈ।