Saturday, January 18, 2025

Political

Moga News: ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

November 27, 2024 12:35 PM

Joginder Pal Jain Demise: ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਦਾ ਦੇਹਾਂਤ ਹੋ ਗਿਆ ਹੈ। ਬੀਮਾਰੀ ਕਾਰਨ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਿਆ। ਦੱਸ ਦਈਏ ਕਿ ਜੋਗਿੰਦਰ ਪਾਲ ਜੈਨ ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

ਉਹ ਦੋ ਵਾਰ ਕਾਂਗਰਸ ਦੇ ਵਿਧਾਇਕ ਬਣੇ। ਕਾਂਗਰਸ ਨੂੰ ਅਲਵਿਦਾ ਕਹਿ ਕੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਉਪ ਚੋਣ ਜਿੱਤ ਕੇ ਵਿਧਾਇਕ ਬਣੇ। 2007 ਤੋਂ ਪਹਿਲਾਂ ਜੋਗਿੰਦਰ ਪਾਲ ਜੈਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਸਨ।

ਉਹ ਮੋਗਾ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜੋਗਿੰਦਰ ਪਾਲ ਜੈਨ ਲੰਬੇ ਸਮੇਂ ਤੋਂ ਬਿਮਾਰ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਮੰਗਲਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ।

Have something to say? Post your comment